Skip to main content

newslineexpres

Home Delhi ???? ਖ਼ਤਰਨਾਕ ਕੁੱਤਿਆਂ ਨੂੰ ਲਗਾ ਦਿੱਤੇ ਜਾਣ ਮੌਤ ਦੇ ਟੀਕੇ :  ਸੁਪਰੀਮ ਕੋਰਟ

???? ਖ਼ਤਰਨਾਕ ਕੁੱਤਿਆਂ ਨੂੰ ਲਗਾ ਦਿੱਤੇ ਜਾਣ ਮੌਤ ਦੇ ਟੀਕੇ :  ਸੁਪਰੀਮ ਕੋਰਟ

by Newslineexpres@1

???? ਖ਼ਤਰਨਾਕ ਕੁੱਤਿਆਂ ਨੂੰ ਲਗਾ ਦਿੱਤੇ ਜਾਣ ਮੌਤ ਦੇ ਟੀਕੇ :  ਸੁਪਰੀਮ ਕੋਰਟ

ਨਵੀਂ ਦਿੱਲੀ, 19 ਮਈ – ਨਿਊਜ਼ਲਾਈਨ ਐਕਸਪ੍ਰੈਸ  –      ਸੁਪਰੀਮ ਕੋਰਟ ਨੇ ਲਾਵਾਰਸ ਕੁੱਤਿਆਂ ਦੇ ਮੁੱਦੇ ਨਾਲ ਸੰਬੰਧਿਤ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਖ਼ਤਰਨਾਕ ਅਤੇ ਬਿਮਾਰ ਕੁੱਤਿਆਂ ਨੂੰ ਟੀਕੇ ਲਗਾ ਕੇ ਮਾਰਿਆ ਜਾ ਸਕਦਾ ਹੈ। ਮਨੁੱਖੀ ਜਾਨਾਂ ਦੀ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਜੋ ਵੀ ਅਧਿਕਾਰੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ, ਉਸ ‘ਤੇ ਮਾਣਹਾਨੀ ਦਾ ਦੋਸ਼ ਲਗਾਇਆ ਜਾਣਾ ਚਾਹੀਦਾ ਹੈ।ਅਦਾਲਤ ਨੇ ਇਹ ਵੀ ਕਿਹਾ ਕਿ ਰਾਜਸਥਾਨ ਦੇ ਸ਼੍ਰੀਗੰਗਾਨਗਰ ਸ਼ਹਿਰ ਵਿਚ ਇਕ ਮਹੀਨੇ ਦੇ ਅੰਦਰ 1,084 ਕੁੱਤਿਆਂ ਦੇ ਕੱਟਣ ਦੀਆਂ ਰਿਪੋਰਟਾਂ ਆਈਆਂ। ਰਿਪੋਰਟਾਂ ਦਰਸਾਉਂਦੀਆਂ ਹਨ ਕਿ ਛੋਟੇ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਵਿਚ ਚਿਹਰੇ ‘ਤੇ ਡੂੰਘੇ ਜ਼ਖ਼ਮ ਵੀ ਸ਼ਾਮਿਲ ਹਨ। ਤਾਮਿਲਨਾਡੂ ਵਿਚ ਸਾਲ ਦੇ ਪਹਿਲੇ ਚਾਰ ਮਹੀਨਿਆਂ ਵਿਚ ਹੀ ਲਗਭਗ 200000 ਕੁੱਤਿਆਂ ਦੇ ਕੱਟਣ ਦੀਆਂ ਰਿਪੋਰਟਾਂ ਆਈਆਂ।

ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਆਖਰੀ ਸੁਣਵਾਈ 29 ਜਨਵਰੀ ਨੂੰ ਹੋਈ ਸੀ, ਜਿਥੇ ਬੈਂਚ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਰਾਜਾਂ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਅਤੇ ਐਨੀਮਲ ਵੈਲਫੇਅਰ ਬੋਰਡ ਆਫ਼ ਇੰਡੀਆ (AWBI) ਵਲੋਂ ਦਲੀਲਾਂ ਪੇਸ਼ ਕੀਤੀਆਂ ਗਈਆਂ ਸਨ। ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਅਵਾਰਾ ਕੁੱਤੇ ਦੇ ਹਮਲੇ ਨਾਲ ਸੱਟ ਜਾਂ ਮੌਤ ਹੁੰਦੀ ਹੈ, ਤਾਂ ਜ਼ਿੰਮੇਵਾਰੀ ਨਗਰ ਨਿਗਮ ਦੇ ਨਾਲ-ਨਾਲ ਕੁੱਤਿਆਂ ਨੂੰ ਖੁਆਉਣ ਵਾਲਿਆਂ ‘ਤੇ ਵੀ ਤੈਅ ਕੀਤੀ ਜਾ ਸਕਦੀ ਹੈ।ਅਦਾਲਤ ਨੇ ਕਿਹਾ ਕਿ ਸਾਡੀਆਂ ਟਿੱਪਣੀਆਂ ਨੂੰ ਮਜ਼ਾਕ ਵਜੋਂ ਲੈਣਾ ਗਲਤ ਹੋਵੇਗਾ। ਅਸੀਂ ਗੰਭੀਰ ਹਾਂ। ਅਦਾਲਤ ਜ਼ਿੰਮੇਵਾਰੀ ਤੈਅ ਕਰਨ ਤੋਂ ਨਹੀਂ ਝਿਜਕੇਗੀ, ਕਿਉਂਕਿ ਮੌਜੂਦਾ ਪ੍ਰਣਾਲੀ ਨੇ ਸਥਾਨਕ ਪ੍ਰਸ਼ਾਸਨ ਦੀ ਅਸਫ਼ਲਤਾ ਨੂੰ ਉਜਾਗਰ ਕਰ ਦਿੱਤਾ ਹੈ।

Newsline Express

Related Articles

Leave a Comment