newslineexpres

Joe Rogan Podcasts You Must Listen
Home Akali ???? ਪੰਜਾਬ ਵਿੱਚ ਵੀ ਲਾਗੂ ਹੋਵੇ ਆਨੰਦ ਮੈਰਿਜ ਐਕਟ : ਹਰਦਿਆਲ ਸਿੰਘ ਭੱਟੀ

???? ਪੰਜਾਬ ਵਿੱਚ ਵੀ ਲਾਗੂ ਹੋਵੇ ਆਨੰਦ ਮੈਰਿਜ ਐਕਟ : ਹਰਦਿਆਲ ਸਿੰਘ ਭੱਟੀ

by Newslineexpres@1

???? ਪੰਜਾਬ ਵਿੱਚ ਵੀ ਲਾਗੂ ਹੋਵੇ ਆਨੰਦ ਮੈਰਿਜ ਐਕਟ : ਹਰਦਿਆਲ ਸਿੰਘ ਭੱਟੀ

ਪਟਿਆਲਾ, 19 ਮਈ – ਨਿਊਜ਼ਲਾਈਨ ਐਕਸਪ੍ਰੈਸ —    ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਮੀਤ ਪ੍ਰਧਾਨ ਹਰਦਿਆਲ ਸਿੰਘ ਭੱਟੀ ਨੇ ਪੰਜਾਬ ਸਮੇਤ ਦੇਸ਼ ਭਰ ਵਿੱਚ ਆਨੰਦ ਮੈਰਿਜ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਉਠਾਈ ਹੈ। ਉਨ੍ਹਾਂ ਕਿਹਾ ਕਿ ਸਿੱਕਮ ਸਰਕਾਰ ਵੱਲੋਂ 1 ਜੂਨ ਤੋਂ ਆਨੰਦ ਮੈਰਿਜ ਐਕਟ ਲਾਗੂ ਕਰਨ ਦਾ ਫੈਸਲਾ ਸਿੱਖ ਕੌਮ ਲਈ ਇੱਕ ਮਹੱਤਵਪੂਰਨ ਅਤੇ ਸਵਾਗਤਯੋਗ ਕਦਮ ਹੈ, ਜਿਸ ਨਾਲ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ।
ਭੱਟੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਸਿੱਖ ਜੋੜਿਆਂ ਨੂੰ ਆਪਣੇ ਵਿਆਹਾਂ ਦੀ ਰਜਿਸਟ੍ਰੇਸ਼ਨ ਲਈ ਹਿੰਦੂ ਮੈਰਿਜ ਐਕਟ 1955 ਦੇ ਤਹਿਤ ਕਾਰਵਾਈ ਕਰਵਾਉਣੀ ਪੈਂਦੀ ਹੈ, ਜਦਕਿ ਸਿੱਖ ਧਰਮ ਦੀ ਆਪਣੀ ਵੱਖਰੀ ਪਹਿਚਾਣ ਅਤੇ ਮਰਯਾਦਾ ਹੈ। ਉਨ੍ਹਾਂ ਕਿਹਾ ਕਿ ਸਿੱਕਮ ਸਰਕਾਰ ਦੇ ਇਸ ਫੈਸਲੇ ਨਾਲ ਹੁਣ ਸਿੱਖ ਜੋੜੇ ਆਪਣੇ ਵਿਆਹ ਆਨੰਦ ਮੈਰਿਜ ਐਕਟ ਤਹਿਤ ਰਜਿਸਟਰ ਕਰਵਾ ਸਕਣਗੇ, ਜਿਸ ਨਾਲ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਨੇ ਕੇਂਦਰ ਅਤੇ ਵੱਖ-ਵੱਖ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਆਨੰਦ ਮੈਰਿਜ ਐਕਟ ਨੂੰ ਹਰ ਸੂਬੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਸਿੱਖ ਜੋੜਿਆਂ ਨੂੰ ਆਪਣੇ ਧਰਮ ਅਨੁਸਾਰ ਵਿਆਹ ਰਜਿਸਟ੍ਰੇਸ਼ਨ ਵਿੱਚ ਕੋਈ ਦਿੱਕਤ ਨਾ ਆਵੇ।
ਭੱਟੀ ਨੇ ਕਿਹਾ ਕਿ ਜੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇਸ ਮਸਲੇ ਨੂੰ ਪ੍ਰਮੁੱਖਤਾ ਨਾਲ ਉਠਾ ਕੇ ਦੇਸ਼ ਪੱਧਰ ’ਤੇ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਵਾਉਣ ਲਈ ਯਤਨ ਕੀਤੇ ਜਾਣਗੇ।
Newsline Express

Related Articles

Leave a Comment