newslineexpres

Home AAP ???? ਜੇਲ੍ਹਾਂ ਨੂੰ ਸਜ਼ਾ ਕੇਂਦਰ ਨਹੀਂ, ਸੁਧਾਰ ਕੇਂਦਰ ਬਣਾਉਣ ਦੀ ਲੋੜ: ਸਿਹਤ ਮੰਤਰੀ

???? ਜੇਲ੍ਹਾਂ ਨੂੰ ਸਜ਼ਾ ਕੇਂਦਰ ਨਹੀਂ, ਸੁਧਾਰ ਕੇਂਦਰ ਬਣਾਉਣ ਦੀ ਲੋੜ: ਸਿਹਤ ਮੰਤਰੀ

by Newslineexpres@1

???? ਜੇਲ੍ਹਾਂ ਨੂੰ ਸਜ਼ਾ ਕੇਂਦਰ ਨਹੀਂ, ਸੁਧਾਰ ਕੇਂਦਰ ਬਣਾਉਣ ਦੀ ਲੋੜ: ਸਿਹਤ ਮੰਤਰੀ
???? ਪਟਿਆਲਾ ਜੇਲ੍ਹ ਟ੍ਰੇਨਿੰਗ ਸਕੂਲ ਵਿੱਚ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਪਟਿਆਲਾ, 20 ਮਈ : ਨਿਊਜ਼ਲਾਈਨ ਐਕਸਪ੍ਰੈਸ  –      ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਆਯੋਜਿਤ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ “ਸੋਸ਼ਲ ਵਰਕ ਇੰਟਰਵੇਂਸ਼ਨ ਇੰਨ ਪ੍ਰੀਜ਼ਨਜ਼ ” ਵਿੱਚ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜੇਲ੍ਹ ਸੁਧਾਰ, ਕੈਦੀਆਂ ਦੀ ਮਨੋਵਿਗਿਆਨਕ ਸਹਾਇਤਾ, ਨਸ਼ਾ ਮੁਕਤੀ ਉਪਰਾਲਿਆਂ ਅਤੇ ਸਮਾਜਿਕ ਪੁਨਰਵਾਸ ਨਾਲ ਸੰਬੰਧਿਤ ਮਹੱਤਵਪੂਰਨ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਲਗਭਗ 40 ਭਾਗੀਦਾਰਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਸਮਾਜਿਕ ਕਾਰਜ ਹਸਤਖੇਪਾਂ ਨੂੰ ਮਜ਼ਬੂਤ ਕਰਨਾ ਅਤੇ ਕੈਦੀਆਂ ਦੀ ਮਾਨਸਿਕ, ਭਾਵਨਾਤਮਕ ਅਤੇ ਸਮਾਜਿਕ ਭਲਾਈ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਤਿਆਰ ਕਰਨਾ ਹੈ।

ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇ ਕੇਂਦਰ ਵਜੋਂ ਨਹੀਂ, ਸਗੋਂ ਸੁਧਾਰ ਅਤੇ ਪੁਨਰਵਾਸ ਕੇਂਦਰਾਂ ਵਜੋਂ ਵਿਕਸਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਕੈਦੀਆਂ ਨੂੰ ਸਹੀ ਦਿਸ਼ਾ, ਮਨੋਵਿਗਿਆਨਕ ਸਹਾਇਤਾ ਅਤੇ ਨਸ਼ਾ ਮੁਕਤੀ ਸੇਵਾਵਾਂ ਪ੍ਰਦਾਨ ਕਰਕੇ ਹੀ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਿਆ ਜਾ ਸਕਦਾ ਹੈ।

ਸਿਹਤ ਮੰਤਰੀ ਨੇ ਇਹ ਵੀ ਜ਼ੋਰ ਦਿੱਤਾ ਕਿ ਜੇਲ੍ਹ ਅੰਦਰ ਗੁਣਵੱਤਾ ਵਾਲੀਆਂ ਨਸ਼ਾ ਮੁਕਤੀ ਅਤੇ ਮਨੋਵਿਗਿਆਨਕ ਭਲਾਈ ਸੇਵਾਵਾਂ ਦੀ ਸ਼ੁਰੂਆਤ ਇੱਕ ਮਹੱਤਵਪੂਰਨ ਕਦਮ ਹੈ, ਜੋ ਕੈਦੀਆਂ ਦੀ ਸਿਹਤ ਅਤੇ ਮਾਨਸਿਕ ਖੁਸ਼ਹਾਲੀ ਨੂੰ ਸੁਧਾਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਅਨੁਸਾਰ ਨਸ਼ਾ ਮੁਕਤੀ ਪ੍ਰੋਗਰਾਮ ਸਿਰਫ਼ ਇਲਾਜ ਨਹੀਂ, ਸਗੋਂ ਇੱਕ ਲੰਬੀ ਮਿਆਦ ਵਾਲੀ ਸਮਾਜਿਕ ਪੁਨਰਵਾਸ ਪ੍ਰਕਿਰਿਆ ਹੈ, ਜਿਸ ਵਿੱਚ ਪਰਿਵਾਰ, ਸਮਾਜ ਅਤੇ ਪ੍ਰਸ਼ਾਸਨ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ।

ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਜੇਲ੍ਹ ਪ੍ਰਣਾਲੀ ਨੂੰ ਹੋਰ ਸੰਵੇਦਨਸ਼ੀਲ, ਪ੍ਰਭਾਵਸ਼ਾਲੀ ਅਤੇ ਸਮਰੱਥ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਮਨੋਵਿਗਿਆਨਕ ਸੇਵਾਵਾਂ, ਕੌਂਸਲਿੰਗ ਸਿਸਟਮ, ਸਕਿਲ ਡਿਵੈਲਪਮੈਂਟ ਪ੍ਰੋਗਰਾਮ ਅਤੇ ਪੁਨਰਵਾਸ ਯੋਜਨਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਕੈਦੀ ਜੇਲ੍ਹ ਤੋਂ ਬਾਹਰ ਆ ਕੇ ਇੱਕ ਜ਼ਿੰਮੇਵਾਰ ਅਤੇ ਉਤਪਾਦਕ ਜੀਵਨ ਜੀ ਸਕਣ।

ਡਾ  ਬਲਬੀਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਮਾਜਿਕ ਕਾਰਜਕਰਤਾ ਜੇਲ੍ਹ ਸੁਧਾਰ ਪ੍ਰਕਿਰਿਆ ਦੀ ਇਕ ਮਹੱਤਵਪੂਰਨ ਕੜੀ ਹਨ ਅਤੇ ਉਨ੍ਹਾਂ ਦੀ ਭੂਮਿਕਾ ਕੈਦੀਆਂ ਦੀ ਸੋਚ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਹੈ। ਇਸ ਤਰ੍ਹਾਂ ਦੇ ਟ੍ਰੇਨਿੰਗ ਪ੍ਰੋਗਰਾਮ ਜੇਲ੍ਹ ਪ੍ਰਣਾਲੀ ਵਿੱਚ ਨਵੀਂ ਸੋਚ ਅਤੇ ਮਾਨਵਤਾ-ਕੇਂਦਰਤ ਦ੍ਰਿਸ਼ਟੀਕੋਣ ਨੂੰ ਉਤਸ਼ਾਹਿਤ ਕਰਦੇ ਹਨ।

ਇਸ ਮੌਕੇ ਓ ਐਸ ਡੀ ਸ੍ਰੀ ਸ਼ਾਲੀਨ ਮਿੱਤਰਾ, ਸ੍ਰੀ ਹਰਚਰਨ ਗਿੱਲ, ਟਾਟਾ ਇੰਸਟੀਟਿਊਟ ਆਫ ਸੋਸ਼ਲ ਸਾਇੰਸ ਪ੍ਰੋ: ਵਿਜੇ ਰਾਗਵਾਨ, ਪ੍ਰਿੰਸੀਪਲ ਪੀ ਜੇ ਟੀ ਐਸ ਪਟਿਆਲਾ ਸ੍ਰੀ ਵਰੁਣ ਸ਼ਰਮਾ ਪੀ ਪੀ ਐਸ , ਵਾਈਸ ਪ੍ਰਿੰਸੀਪਲ  ਪੀ ਜੇ ਟੀ ਐਸ ਸ੍ਰੀ ਮੁਕੇਸ਼ ਸ਼ਰਮਾ, ਚੀਫ਼ ਵੈਲਫੇਅਰ ਅਫ਼ਸਰ ਪ੍ਰਿਸਨ ਐੱਚ ਕਿਊ ਪੰਜਾਬ ਸ੍ਰੀ ਐੱਚ ਐਸ ਗਿੱਲ ਪੀ ਪੀ ਐਸ ਤੋਂ ਇਲਾਵਾ ਐਨ ਜੀ ਓਜ਼ ਦੇ ਨੁਮਾਇੰਦੇ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

Newsline Express

Related Articles

Leave a Comment