newslineexpres

Home Chandigarh ???? ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ DA ਬਰਾਬਰੀ ‘ਤੇ ਰੋਕ ਲਾਉਣ ਤੋਂ ਕੀਤਾ ਇਨਕਾਰ

???? ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ DA ਬਰਾਬਰੀ ‘ਤੇ ਰੋਕ ਲਾਉਣ ਤੋਂ ਕੀਤਾ ਇਨਕਾਰ

by Newslineexpres@1

???? ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ DA ਬਰਾਬਰੀ ‘ਤੇ ਰੋਕ ਲਾਉਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 21 ਮਈ – ਨਿਊਜ਼ਲਾਈਨ ਐਕਸਪ੍ਰੈਸ –      ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ IAS/IPS ਅਫਸਰਾਂ ਦੇ ਬਰਾਬਰ ਡੀਏ ਜਾਰੀ ਕਰਨ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਿੰਗਲ ਬੈਂਚ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਹੁਣ ਤੱਕ, ਪੰਜਾਬ ਸਰਕਾਰ ਆਈਏਐਸ/ਆਈਪੀਐਸ/ਆਈਐਫਐਸ ਅਤੇ ਨਿਆਂਇਕ ਅਧਿਕਾਰੀਆਂ ਨੂੰ 58 ਪ੍ਰਤੀਸ਼ਤ ਡੀਏ ਅਤੇ ਹੋਰ ਸਾਰੇ ਸਰਕਾਰੀ ਕਰਮਚਾਰੀਆਂ ਨੂੰ 42 ਪ੍ਰਤੀਸ਼ਤ ਡੀਏ ਦੇ ਰਹੀ ਸੀ। ਹਾਈਕੋਰਟ ਨੇ ਕਿਹਾ ਕਿ ਇਹ ਵਿਤਕਰਾ ਬੇਇਨਸਾਫ਼ੀ ਹੈ। ਸੀਨੀਅਰ ਅਧਿਕਾਰੀਆਂ ਨੂੰ ਵੱਧ ਡੀਏ ਕਿਉਂ ਮਿਲ ਰਿਹਾ ਹੈ, ਜਦੋਂ ਕਿ ਆਮ ਕਰਮਚਾਰੀ, ਜੋ ਘੱਟ ਤਨਖਾਹਾਂ ਕਮਾਉਂਦੇ ਹਨ ਅਤੇ ਮਹਿੰਗਾਈ ਦਾ ਵੱਧ ਬੋਝ ਝੱਲਦੇ ਹਨ, ਨੂੰ ਘੱਟ ਡੀਏ ਮਿਲਦਾ ਹੈ?

Newsline Express

Related Articles

Leave a Comment