Skip to main content

newslineexpres

Joe Rogan Podcasts You Must Listen
Home AAP ???? ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

???? ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

by Newslineexpres@1

???? ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ
???? ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ ਰਣਨੀਤੀ ’ਤੇ ਹੋਈ ਅਹਿਮ ਚਰਚਾ

ਚੰਡੀਗੜ੍ਹ/ਪਟਿਆਲਾ, 23 ਮਈ – ਨਿਊਜ਼ਲਾਈਨ ਐਕਸਪ੍ਰੈਸ  –     ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਲੁਧਿਆਣਾ ਦੌਰੇ ਦੌਰਾਨ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸ. ਬਰਸਟ ਨੇ ਸ੍ਰੀ ਅਰਵਿੰਦ ਕੇਜਰੀਵਾਲ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜਾਬ ਦੀਆਂ ਮੌਜੂਦਾ ਸਿਆਸੀ ਗਤੀਵਿਧੀਆਂ ਸਮੇਤ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।
ਇਸ ਅਹਿਮ ਬੈਠਕ ਦੌਰਾਨ ਸੂਬੇ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਣਾਈਆਂ ਜਾ ਰਹੀਆਂ ਰਣਨੀਤੀਆਂ ਅਤੇ ਯੋਜਨਾਵਾਂ ਨੂੰ ਸਾਂਝਾ ਕੀਤਾ ਗਿਆ। ਸ. ਹਰਚੰਦ ਸਿੰਘ ਬਰਸਟ ਨੇ ਕੌਮੀ ਕਨਵੀਨਰ ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਾਰਟੀ ਦੇ ਵਰਕਰ ਅਤੇ ਆਗੂ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ।
ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ, ਜਿਸਦੇ ਸਦਕਾ ਅੱਜ ਪੰਜਾਬ ਤਰੱਕੀ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਸਾਰਿਆਂ ਗਰੰਟੀਆਂ ਪੂਰੀਆਂ ਕੀਤੀ ਗਈਆਂ ਹਨ। ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨੀ ਸਮੇਤ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ।
ਸ.  ਬਰਸਟ ਨੇ ਦੱਸਿਆ ਕਿ ਸ੍ਰੀ ਅਰਵਿੰਦ ਕੇਜਰੀਵਾਲ ਦਾ ਮਾਰਗਦਰਸ਼ਨ ਹਮੇਸ਼ਾ ਹੀ ਸਾਡੇ ਲਈ ਊਰਜਾ ਦਾ ਸਰੋਤ ਰਿਹਾ ਹੈ। ਪੰਜਾਬ ਦੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਆਗਾਮੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਸੂਬੇ ਵਿੱਚ ਹੋਰ ਵੀ ਵੱਡੀ ਇਤਿਹਾਸਕ ਜਿੱਤ ਦਰਜ ਕਰੇਗੀ।

Newsline Express

Related Articles

Leave a Comment