newslineexpres

Joe Rogan Podcasts You Must Listen
Home Delhi ???? ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਓਲੰਪੀਅਨ ਤੇ ਅਰਜੁਨ ਐਵਾਰਡੀ ਨਿਸ਼ਾਨੇਬਾਜ਼ ਰਣਧੀਰ ਸਿੰਘ ਦਾ ਹੋਇਆ ਦਿਹਾਂਤ

???? ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਓਲੰਪੀਅਨ ਤੇ ਅਰਜੁਨ ਐਵਾਰਡੀ ਨਿਸ਼ਾਨੇਬਾਜ਼ ਰਣਧੀਰ ਸਿੰਘ ਦਾ ਹੋਇਆ ਦਿਹਾਂਤ

by Newslineexpres@1

???? ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਓਲੰਪੀਅਨ ਤੇ ਅਰਜੁਨ ਐਵਾਰਡੀ ਨਿਸ਼ਾਨੇਬਾਜ਼ ਰਣਧੀਰ ਸਿੰਘ ਦਾ ਹੋਇਆ ਦਿਹਾਂਤ

ਦਿੱਲੀ, 27 ਮਈ – ਨਿਊਜ਼ਲਾਈਨ ਐਕਸਪ੍ਰੈਸ  –     ਓਲੰਪੀਅਨ ਤੇ ਅਰਜੁਨ ਐਵਾਰਡੀ ਨਿਸ਼ਾਨੇਬਾਜ਼ ਰਣਧੀਰ ਸਿੰਘ ਦਾ 79 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਦੱਸ ਦਈਏ ਕਿ ਰਾਜਾ ਰਣਧੀਰ ਸਿੰਘ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਸਨ। ਉਹ ਓਲੰਪੀਅਨ ਅਤੇ ਏਸ਼ੀਆ ਖੇਡਾਂ ਵਿੱਚ 5 ਵਾਰ ਸੋਨ ਤਗਮਾ ਜੇਤੂ ਰਹੇ ਸਨ। ਇਸ ਉਪਰੰਤ ਉਨ੍ਹਾਂ ਨੇ ਖੇਡ ਪ੍ਰਸ਼ਾਸਕ ਵੱਜੋਂ ਵੀ ਯੋਗਦਾਨ ਪਾਇਆ। ਭਾਰਤ ਸਰਕਾਰ ਵੱਲੋਂ ਉਨ੍ਹਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਵੇਖਦੇ ਹੋਏ ਵੱਕਾਰੀ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੇ ਦਿੱਲੀ ਵਿਖੇ ਸਥਿਤ ਆਪਣੇ ਘਰ ‘ਚ ਆਖਰੀ ਸਾਹ ਲਏ।

ਆਪਣੇ ਚਚੇਰੇ ਭਰਾ ਦੀ ਮੌਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਦਿਹਾਂਤ ‘ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖਭਰੀ ਖ਼ਬਰ ਹੈ ਕਿ ਮੇਰੇ ਭਰਾ, ਰਾਜਾ ਰਣਧੀਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਵਾਹਿਗੁਰੂ ਜੀ, ਉਨ੍ਹਾਂ ਦੀ ਵਿਛੜੀ ਆਤਮਾ ਨੂੰ ਸਦੀਵੀਂ ਸ਼ਾਂਤੀ ਦੇਣ।

Newsline Express

Related Articles

Leave a Comment