Skip to main content

newslineexpres

Home Bollywood ???? ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ, ਹਾਈਕੋਰਟ ਨੇ ਅੰਤਰਿਮ ਰਾਹਤ ਅਰਜ਼ੀ ਕੀਤੀ ਮਨਜ਼ੂਰ

???? ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ, ਹਾਈਕੋਰਟ ਨੇ ਅੰਤਰਿਮ ਰਾਹਤ ਅਰਜ਼ੀ ਕੀਤੀ ਮਨਜ਼ੂਰ

by Newslineexpres@1

???? ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ, ਹਾਈਕੋਰਟ ਨੇ ਅੰਤਰਿਮ ਰਾਹਤ ਅਰਜ਼ੀ ਕੀਤੀ ਮਨਜ਼ੂਰ

ਚੰਡੀਗੜ੍ਹ, 29 ਮਈ – ਨਿਊਜ਼ਲਾਈਨ ਐਕਸਪ੍ਰੈਸ –        ਪੰਜਾਬ-ਹਰਿਆਣਾ ਹਾਈਕੋਰਟ ਨੇ ਲੁੱਖੇ ਵੈਬ ਸੀਰੀਜ਼ ਵਿਵਾਦ ‘ਚ ਅਦਾਕਾਰ ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਕੋਰਟ ਨੇ ਯੋਗਰਾਜ ਸਿੰਘ ਦੀ ਪਟੀਸ਼ਨ ਮਨਜ਼ੂਰ ਕਰਦੇ ਹੋਏ ਅੰਤਰਿਮ ਰਾਹਤ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ ਤੱਕ ਰੋਕ ਲਗਾਈ ਹੈ। ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਕਿ ਯੋਗਰਾਜ ਸਿੰਘ ਵਿਰੁੱਧ ਅਗਲੇ ਹੁਕਮਾਂ ਤੱਕ ਕੋਈ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ। ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਇੱਕ ਨੋਟਿਸ ਜਾਰੀ ਕਰਕੇ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਜਵਾਬ ਮੰਗਿਆ ਹੈ। ਯੋਗਰਾਜ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਪਹਿਲਾਂ ਖਾਰਜ ਕੀਤੇ ਜਾਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਹੁਣ 9 ਜੁਲਾਈ ਤੈਅ ਕੀਤੀ ਹੈ।

Newsline Express

Related Articles

Leave a Comment