???? ਹਰਮੀਤ ਸਿੰਘ ਪਠਾਣਮਾਜਰਾ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 30 ਮਈ : ਨਿਊਜ਼ਲਾਈਨ ਐਕਸਪ੍ਰੈਸ – ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ ਮਿਲੀ ਹੈ। ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਬਲਾਤਕਾਰ (ਧਾਰਾ 376) ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਹਰਮੀਤ ਸਿੰਘ ਪਠਾਣਮਾਜਰਾ ਇਸ ਸਮੇਂ ਬਠਿੰਡਾ ਜੇਲ੍ਹ ’ਚ ਬੰਦ ਹਨ। ਉਹ ਸੋਮਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਉੱਥੇ ਹੀ ਦੂਜੇ ਪਾਸੇ ਹਰਮੀਤ ਸਿੰਘ ਪਠਾਣਮਾਜਰਾ ਦੇ ਫੇਸਬੁੱਕ ਅਕਾਊਂਟ ’ਤੇ ਇੱਕ ਪੋਸਟ ਸਾਂਝੀ ਕੀਤੀ ਗਈ ਜਿਸ ’ਚ ਲੋਕਾਂ ਦੇ ਭਰੋਸੇ ਲਈ ਧੰਨਵਾਦ ਜਾਹਿਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਇਹ ਮਾਮਲਾ ਦਰਜ ਕਰਵਾਇਆ ਸੀ ਅਤੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮਾਈਨਿੰਗ ਮਾਮਲੇ ਵਿੱਚ ਜ਼ਮਾਨਤ ਦਿੱਤੀ ਗਈ ਸੀ। ਪਠਾਣਮਾਜਰਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਪੋਸਟ ਕੀਤੀ ਹੈ।
Newsline Express
