newslineexpres

Home AAP ???? ਕਰੋਨਾ ਯੋਧਾ ਨਰਸਾਂ ਨੇ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਤੀਜੇ ਦਿਨ ਵੀ ਲਗਾਇਆ ਧਰਨਾ

???? ਕਰੋਨਾ ਯੋਧਾ ਨਰਸਾਂ ਨੇ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਤੀਜੇ ਦਿਨ ਵੀ ਲਗਾਇਆ ਧਰਨਾ

by Newslineexpres@1

???? ਕਰੋਨਾ ਯੋਧਾ ਨਰਸਾਂ ਨੇ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਤੀਜੇ ਦਿਨ ਵੀ ਲਗਾਇਆ ਧਰਨਾ
???? “ਕੋਵਿਡ ਦੌਰਾਨ ਜਾਨਾਂ ਬਚਾਈਆਂ, ਹੁਣ ਆਪਣੇ ਹੱਕਾਂ ਲਈ ਸੜਕਾਂ ‘ਤੇ ਬੈਠਣ ਲਈ ਮਜਬੂਰ” : ਚਰਨਜੀਤ ਕੌਰ

ਪਟਿਆਲਾ, 30 ਮਈ – ਨਿਊਜ਼ਲਾਈਨ ਐਕਸਪ੍ਰੈਸ –       ਪੱਕੀ ਨੌਕਰੀ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕਰੋਨਾ ਯੋਧਾ ਸਟਾਫ਼ ਨਰਸਾਂ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਅੱਗੇ ਸ਼ੁਰੂ ਕੀਤਾ ਗਿਆ ਧਰਨਾ ਸ਼ਨੀਵਾਰ ਨੂੰ ਤੀਜੇ ਦਿਨ ਵਿੱਚ ਦਾਖਲ ਹੋ ਗਿਆ। ਵੱਡੀ ਗਿਣਤੀ ਵਿੱਚ ਨਰਸਾਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਮੋਰਚੇ ‘ਤੇ ਡਟੀਆਂ ਰਹੀਆਂ।
ਧਰਨਾਕਾਰੀ ਨਰਸਾਂ ਨੇ ਦੋਸ਼ ਲਗਾਇਆ ਕਿ ਕੋਵਿਡ-19 ਮਹਾਮਾਰੀ ਦੌਰਾਨ ਉਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦਿਨ-ਰਾਤ ਸੇਵਾਵਾਂ ਨਿਭਾਈਆਂ ਅਤੇ ਲੋਕਾਂ ਦੀ ਜਾਨ ਬਚਾਉਣ ਲਈ ਅਹਿਮ ਭੂਮਿਕਾ ਨਿਭਾਈ। ਉਸ ਸਮੇਂ ਸਰਕਾਰ ਵੱਲੋਂ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਰੁਜ਼ਗਾਰ ਸੁਰੱਖਿਆ ਦੇ ਭਰੋਸੇ ਦਿੱਤੇ ਗਏ ਸਨ, ਪਰ ਅੱਜ ਉਹ ਆਪਣੇ ਹੱਕਾਂ ਲਈ ਸੜਕਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ।
ਨਰਸਾਂ ਨੇ ਕਿਹਾ ਕਿ ਤਿੰਨ ਦਿਨਾਂ ਤੋਂ ਲਗਾਤਾਰ ਧਰਨਾ ਜਾਰੀ ਰਹਿਣ ਦੇ ਬਾਵਜੂਦ ਨਾ ਤਾਂ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਨਾਲ ਗੱਲਬਾਤ ਕਰਨ ਪਹੁੰਚਿਆ ਹੈ ਅਤੇ ਨਾ ਹੀ ਸਿਹਤ ਵਿਭਾਗ ਵੱਲੋਂ ਕੋਈ ਸਕਾਰਾਤਮਕ ਸੰਕੇਤ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਕਾਰਨ ਕਰੋਨਾ ਯੋਧਿਆਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ।
ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰੋਨਾ ਯੋਧਿਆਂ ਨਾਲ ਕੀਤੇ ਵਾਅਦਿਆਂ ਨੂੰ ਤੁਰੰਤ ਪੂਰਾ ਕਰਦਿਆਂ ਉਨ੍ਹਾਂ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਨਰਸਾਂ ਨੇ ਸਪੱਸ਼ਟ ਕੀਤਾ ਕਿ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਉਹ ਕਿਸੇ ਵੀ ਦਬਾਅ ਅੱਗੇ ਝੁਕਣ ਵਾਲੀਆਂ ਨਹੀਂ ਹਨ।

Newsline Express 

Related Articles

Leave a Comment