Skip to main content

newslineexpres

Joe Rogan Podcasts You Must Listen
Home Chandigarh ???? ਹਿਮਾਚਲ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ…ਕੱਲ੍ਹ 1 ਜੂਨ ਨੂੰ ਚੰਡੀਗੜ੍ਹ-ਕੁੱਲੂ ਮਨਾਲੀ ਮੁੱਖ ਮਾਰਗ ਰਹੇਗਾ ਜਾਮ

???? ਹਿਮਾਚਲ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ…ਕੱਲ੍ਹ 1 ਜੂਨ ਨੂੰ ਚੰਡੀਗੜ੍ਹ-ਕੁੱਲੂ ਮਨਾਲੀ ਮੁੱਖ ਮਾਰਗ ਰਹੇਗਾ ਜਾਮ

by Newslineexpres@1

???? ਹਿਮਾਚਲ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ… ਕੱਲ੍ਹ 1 ਜੂਨ ਨੂੰ ਚੰਡੀਗੜ੍ਹ-ਕੁੱਲੂ ਮਨਾਲੀ ਮੁੱਖ ਮਾਰਗ ਰਹੇਗਾ ਜਾਮ

ਚੰਡੀਗੜ੍ਹ, 31 ਮਈ – ਨਿਊਜ਼ਲਾਈਨ ਐਕਸਪ੍ਰੈਸ –         ਹਿਮਾਚਲ ਪ੍ਰਦੇਸ਼ ਵਿੱਚ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਪੰਜਾਬ ਮੋਰਚਾ ਅਤੇ ਕਿਰਤੀ ਕਿਸਾਨ ਮੋਰਚਾ ਵੱਲੋਂ 1 ਜੂਨ ਨੂੰ ਹਿਮਾਚਲ ਪ੍ਰਦੇਸ਼ ਦੀਆਂ ਸਰਹੱਦਾਂ ‘ਤੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਟੈਕਸ ਕਾਰਨ ਪੰਜਾਬ ਅਤੇ ਹਿਮਾਚਲ ਵਿਚਕਾਰ ਸਫ਼ਰ ਕਰਨ ਵਾਲੇ ਲੋਕਾਂ ਨੂੰ ਬੇਲੋੜੀ ਆਰਥਿਕ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਹਿਮਾਚਲ ਸਰਕਾਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਕੀਤੇ ਜਾਣ ਵਾਲੇ ਇਸ ਰੋਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ-ਕੁੱਲੂ ਮਨਾਲੀ ਮੁੱਖ ਮਾਰਗ ਨੂੰ ਕਰੀਬ ਚਾਰ ਘੰਟਿਆਂ ਲਈ ਜਾਮ ਕੀਤਾ ਜਾਵੇਗਾ, ਜਿਸ ਰਾਹੀਂ ਸਰਕਾਰ ਦਾ ਧਿਆਨ ਲੋਕਾਂ ਦੀਆਂ ਸਮੱਸਿਆਵਾਂ ਵੱਲ ਖਿੱਚਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਮਾਜਿਕ, ਕਿਸਾਨ ਅਤੇ ਲੋਕ ਹਿਤੈਸ਼ੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਇਸ ਸੰਘਰਸ਼ ਵਿੱਚ ਸ਼ਾਮਲ ਹੋਣਗੇ।

Newsline Express

Related Articles

Leave a Comment