Skip to main content

newslineexpres

Joe Rogan Podcasts You Must Listen
Home AAP ???? ਜੇਲ੍ਹ ‘ਚੋਂ ਬਾਹਰ ਆਏ ਪਠਾਣਮਾਜਰਾ; ਕਿਹਾ – ‘ਮੈਨੂੰ ਅਜਿਹੇ ਗੁਨਾਹ ਦੀ ਸਜ਼ਾ ਮਿਲੀ ਹੈ, ਜੋ ਮੈਂ ਕੀਤਾ ਹੀ ਨਹੀਂ…’

???? ਜੇਲ੍ਹ ‘ਚੋਂ ਬਾਹਰ ਆਏ ਪਠਾਣਮਾਜਰਾ; ਕਿਹਾ – ‘ਮੈਨੂੰ ਅਜਿਹੇ ਗੁਨਾਹ ਦੀ ਸਜ਼ਾ ਮਿਲੀ ਹੈ, ਜੋ ਮੈਂ ਕੀਤਾ ਹੀ ਨਹੀਂ…’

by Newslineexpres@1

???? ਜੇਲ੍ਹ ‘ਚੋਂ ਬਾਹਰ ਆਏ ਪਠਾਣਮਾਜਰਾ; ਕਿਹਾ – ‘ਮੈਨੂੰ ਅਜਿਹੇ ਗੁਨਾਹ ਦੀ ਸਜ਼ਾ ਮਿਲੀ ਹੈ, ਜੋ ਮੈਂ ਕੀਤਾ ਹੀ ਨਹੀਂ…’

ਬਠਿੰਡਾ, 31 ਮਈ – ਨਿਊਜ਼ਲਾਈਨ ਐਕਸਪ੍ਰੈਸ  –     ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਜ਼ਮਾਨਤ ਮਿਲ ਗਈ ਹੈ। ਉਹ ਬਠਿੰਡਾ ਜੇਲ੍ਹ ਤੋਂ ਬਾਹਰ ਆਏ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜੇਲ੍ਹ ਤੋਂ ਬਾਹਰ ਆਉਣ ‘ਤੇ ਵਿਧਾਇਕ ਪਠਾਣਮਾਜਰਾ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਦਿੱਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਝੂਠਾ ਫਸਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਵਿਰੁੱਧ ਦਰਜ ਕੀਤੇ ਗਏ ਮਾਮਲੇ ਪੂਰੀ ਤਰ੍ਹਾਂ ਬੇਬੁਨਿਆਦ ਹਨ। ਉਨ੍ਹਾਂ ਖਾਸ ਤੌਰ ‘ਤੇ ਮਾਈਨਿੰਗ ਮਾਮਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ  ਉਨ੍ਹਾਂ ਦੇ ਅਨੁਸਾਰ – ਕੋਈ ਗਵਾਹ ਨਹੀਂ ਮਿਲਿਆ।

ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ਜੇਕਰ ਉਹ ਸੱਚਮੁੱਚ ਰਿਸ਼ਤੇਦਾਰ ਵਾਂਗ ਹੁੰਦੇ ਤਾਂ ਉਨ੍ਹਾਂ ਨੂੰ ਬੁਲਾ ਕੇ ਗੱਲ ਸਮਝਾ ਦਿੰਦੇ, ਪਰ ਇਹ ਸਭ ਮਿਲੀਭੁਗਤ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜਿਸ ਵੀ ਪਾਰਟੀ ਵਿੱਚ ਰਹੇ, ਚਾਹੇ ਅਕਾਲੀ ਦਲ ਹੋਵੇ ਜਾਂ ਆਮ ਆਦਮੀ ਪਾਰਟੀ, ਹਮੇਸ਼ਾ ਇਮਾਨਦਾਰੀ ਨਾਲ ਕੰਮ ਕੀਤਾ। ਪਠਾਣਮਾਜਰਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਉਸ ਗੁਨਾਹ ਦੀ ਸਜ਼ਾ ਦਿੱਤੀ ਗਈ ਜੋ ਉਨ੍ਹਾਂ ਨੇ ਕੀਤਾ ਹੀ ਨਹੀਂ ਅਤੇ ਸਵਾਲ ਕੀਤਾ ਕਿ ਸਰਕਾਰ ਨੂੰ ਉਨ੍ਹਾਂ ਤੋਂ ਅਜਿਹਾ ਕੀ ਡਰ ਸੀ ਕਿ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ। ਉਹ ਪੰਜਾਬ ਦੇ ਹੱਕਾਂ ਅਤੇ ਮੁੱਦਿਆਂ ਦੀ ਆਵਾਜ਼ ਹਮੇਸ਼ਾ ਉਠਾਉਂਦੇ ਰਹਿਣਗੇ, ਭਾਵੇਂ ਇਸ ਲਈ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੀਮਤ ਕਿਉਂ ਨਾ ਚੁਕਾਉਣੀ ਪਵੇ।

Newsline Express

Related Articles

Leave a Comment