newslineexpres

Breaking News
🚩चुनावी तैयारियों में जुटी शिव सेना हिंदुस्तान, पटियाला के 8 विधानसभा क्षेत्रों के लिए प्रभारी नियुक्त 🚩 ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ 🚩 ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ 🚩 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ: ਡਾ. ਬਲਬੀਰ ਸਿੰਘ 🚩 ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ‘ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ 🚩स्वर्गीय श्री अर्जन दास जी की स्मृति में रक्तदान शिविर का आयोजन  ❤️रक्तदान मानवता की सबसे महान सेवाओं में से एक है : अश्वनी गोयल
Joe Rogan Podcasts You Must Listen
Home Corruption ???? 18,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵਲੋਂ ਕਾਬੂ

???? 18,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵਲੋਂ ਕਾਬੂ

by Newslineexpres@1

???? 18,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵਲੋਂ ਕਾਬੂ

ਚੰਡੀਗੜ੍ਹ, 2 ਜੂਨ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ ਸ਼ੁਤਰਾਣਾ ਤਹਿਸੀਲ ਪਾਤੜਾਂ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਉਕਤ ਮੁਲਜ਼ਮ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਦੋਸ਼ੀ ਅਧਿਕਾਰੀ ਬਾਅਦ ਵਿੱਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜਾ ਸੀ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਹਮਲਾ ਕਰਨ ਵਾਲੀ ਦੂਜੀ ਧਿਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ 20,000/- ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ, ਮੁਲਜ਼ਮ ਐ.ਐਸ.ਆਈ 18,000 ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

Newsline Express

Related Articles

Leave a Comment