ਚੰਡੀਗੜ੍ਹ – 20 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ, ਸ਼ਨੀਵਾਰ ਨੂੰ ਹੋਏ ਤਖਤਾ ਪਲਟ ਤੋਂ ਬਾਅਦ ਅੱਜ ਸੂਬੇ ਨੂੰ ਇੱਕ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਸੋਮਵਾਰ ਨੂੰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਚਰਨਜੀਤ ਸਿੰਘ ਚੰਨੀ ਪੰਜਾਬ ਦੇ 16 ਵੇਂ ਮੁੱਖ ਮੰਤਰੀ ਹਨ, ਪਰ ਪਹਿਲੇ ਦਲਿਤ ਮੁੱਖ ਮੰਤਰੀ ਹਨ। ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਸੋਮਵਾਰ ਨੂੰ ਸਹੁੰ ਚੁੱਕੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ ਹੈ। ਇਨ੍ਹਾਂ ਤੋਂ ਇਲਾਵਾ ਓਪੀ ਸੋਨੀ ਨੇ ਵੀ ਸੋਮਵਾਰ ਨੂੰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।