newslineexpres

Home ਮੁੱਖ ਪੰਨਾ ਸਰਕਾਰੀ ਮੁਲਾਜ਼ਮਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ, ਤਨਖਾਹਾਂ ‘ਚ 15% ਵਾਧਾ

ਸਰਕਾਰੀ ਮੁਲਾਜ਼ਮਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ, ਤਨਖਾਹਾਂ ‘ਚ 15% ਵਾਧਾ

by Newslineexpres@1

ਚੰਡੀਗੜ੍ਹ, 20 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਦਿਆਂ ਹੀ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ। ਜਿਸ ਵਿਚ ਚਰਨਜੀਤ ਚੰਨੀ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ 15 ਫੀਸਦੀ ਵਾਧੇ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਮੁਤਾਬਕ ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇ+113% ਡੀ.ਏ. ਉੱਤੇ ਹੋਵੇਗਾ। ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਅੱਜ ਕੈਬਨਿਟ ਦੀ ਇੱਕ ਗੈਰ-ਰਸਮੀ ਮੀਟਿੰਗ ਹੋਈ। ਹੁਣ ਰਾਤ 8 ਵਜੇ ਰਸਮੀ ਮੀਟਿੰਗ ਹੋਵੇਗੀ, ਜਿਸ ਵਿਚ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਰੇ ਫੈਸਲੇ ਅੱਜ ਕੈਬਨਿਟ ਮੀਟਿੰਗ ਵਿਚ ਲਏ ਜਾਣਗੇ। ਚਾਰ ਵੱਡੇ ਮੁੱਦਿਆਂ ‘ਤੇ ਅੱਜ ਫੈਸਲਾ ਆ ਜਾਵੇਗਾ।

Related Articles

Leave a Comment