newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

by Newslineexpres@1
ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਇਆ ਜਾਵੇਗਾ: ਰੰਧਾਵਾ
ਚੰਡੀਗੜ੍ਹ, 21 ਸਤੰਬਰ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ (ਦੂਜੀ ਮੰਜ਼ਿਲ) ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਅਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਸ. ਰੰਧਾਵਾ ਨੇ ਆਪਣੇ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਲਗਨ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਜੋ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਮਨਪ੍ਰੀਤ ਸਿੰਘ ਬਾਦਲ, ਸੰਗਤ ਸਿੰਘ ਗਿਲਜੀਆਂ, ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਪਰਮਿੰਦਰ ਸਿੰਘ ਪਿੰਕੀ, ਕੁਲਦੀਪ ਸਿੰਘ ਵੈਦ, ਨਵਤੇਜ ਸਿੰਘ ਚੀਮਾ, ਦਵਿੰਦਰ ਸਿੰਘ ਘੁਬਾਇਆ, ਮਦਨ ਲਾਲ ਜਲਾਲਪੁਰ, ਪਿਰਮਲ ਸਿੰਘ ਤੇ ਜਗਦੇਵ ਸਿੰਘ ਕਮਾਲੂ (ਸਾਰੇ ਵਿਧਾਇਕ) ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਉਦੈਵੀਰ ਸਿੰਘ ਰੰਧਾਵਾ ਤੇ ਬੱਬੀ ਅਬੁਲ ਖੁਰਾਣਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ (ਅੰਮ੍ਰਿਤਸਰ ਦਿਹਾਤੀ) ਭਗਵੰਤ ਸਿੰਘ ਸੱਚਰ ਅਤੇ ਉਨ੍ਹਾਂ ਦੇ ਸਮਰਥਕ ਅਤੇ ਸ਼ੁਭਚਿੰਤਕ ਸ਼ਾਮਲ ਹੋਏ।

Related Articles

Leave a Comment