Skip to main content

newslineexpres

Breaking News
Joe Rogan Podcasts You Must Listen
Home ਪੰਜਾਬ ਪਟਿਆਲਾ ਵਿੱਚ SIR-2026 ਸਬੰਧੀ ਮੀਟਿੰਗ ਆਯੋਜਿਤ

ਪਟਿਆਲਾ ਵਿੱਚ SIR-2026 ਸਬੰਧੀ ਮੀਟਿੰਗ ਆਯੋਜਿਤ

by Newslineexpres@1

ਪਟਿਆਲਾ, 24 ਜੂਨ – ਨਿਊਜ਼ਲਾਈਨ ਐਕਸਪ੍ਰੈਸ –   ਚੋਣਕਾਰ ਰਜਿਸਟ੍ਰੇਸ਼ਨ ਅਫਸਰ  ਹਲਕਾ-115 ਪਟਿਆਲਾ ਦੇ ਵੱਲੋਂ ਅੱਜ Special Intensive Revision (SIR)-2026 ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਸਵੇਰੇ 11ਵਜੇ ਤੋਂ ਦੁਪਹਿਰ 3 ਵਜੇ ਤੱਕ ਆਯੋਜਿਤ ਹੋਈ, ਜਿਸ ਵਿੱਚ ਸਮੂਹ ਬੂਥ ਲੈਵਲ ਅਫਸਰਾਂ ਅਤੇ ਬੂਥ ਲੈਵਲ ਏਜੰਟਾਂ ਨੇ ਹਿੱਸਾ ਲਿਆ।
ਮੀਟਿੰਗ ਦਾ ਉਦੇਸ਼ ਪੰਜਾਬ ਰਾਜ ਵਿੱਚ ਚੱਲ ਰਹੀ SIR ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਸੰਪੂਰਨਤਾ ਨੂੰ ਯਕੀਨੀ ਬਣਾਉਣਾ ਸੀ। ਇਸ ਦੌਰਾਨ ਅਧਿਕਾਰੀਆਂ ਵੱਲੋਂ BLOs ਅਤੇ BLA ਨੂੰ ਮੁਹਿੰਮ ਨਾਲ ਸਬੰਧਤ ਦਿਸ਼ਾ-ਨਿਰਦੇਸ਼ ਦਿੱਤੇ ਗਏ ਅਤੇ ਚੋਣੀ ਪ੍ਰਕਿਰਿਆ ਨਾਲ ਜੁੜੇ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੇ ਹਾਜ਼ਰ ਅਧਿਕਾਰੀਆਂ ਅਤੇ ਏਜੰਟਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਅਤੇ ਅਪਡੇਟ ਕਰਨ ਦੇ ਕੰਮ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ। ਇਸ ਮੌਕੇ ਮੀਟਿੰਗ ਵਿਚ ਬੀਜੇਪੀ ਆਗੂ ਵਰੁਣ ਜਿੰਦਲ ਅਤੇ ਨਿਖਿਲ ਕਾਕਾ ਵੀ ਮੌਜੂਦ ਰਹੇ। Newsline Express

Related Articles

Leave a Comment