ਚੰਡੀਗੜ੍ਹ, 21 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਕਿਹਾ ਹੈ ਕਿ ਹੁਣ ਹਰ ਬੁੱਧਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਸਹੁੰ ਚੁੱਕ ਸਮਾਗਮ ਵਿਚ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ।