newslineexpres

Joe Rogan Podcasts You Must Listen
Home ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਵੱਲੋਂ ਨਿਗਰਾਨ ਇੰਜੀਨੀਅਰ ਮਨੋਜ ਮਲਹੋਤਰਾ ਦਾ ਨਿੱਘਾ ਸਵਾਗਤ

ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਵੱਲੋਂ ਨਿਗਰਾਨ ਇੰਜੀਨੀਅਰ ਮਨੋਜ ਮਲਹੋਤਰਾ ਦਾ ਨਿੱਘਾ ਸਵਾਗਤ

by Newslineexpres@1

ਪਟਿਆਲਾ, 1 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨਿਗਰਾਨ ਇੰਜੀਨੀਅਰ ਮਨੋਜ ਮਲਹੋਤਰਾ ਦਾ ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਵੱਲੋਂ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਲੁਬਾਣਾ ਦੀ ਅਗਵਾਈ ਹੇਠ ਇੰਜੀਨੀਅਰ ਮਨੋਜ ਮਲਹੋਤਰਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੱਤੀ ਗਈ। ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਲੁਬਾਣਾ ਨੇ ਕਿਹਾ ਕਿ ਐਸੋਸੀਏਸ਼ਨ ਨੂੰ ਪੂਰਾ ਵਿਸ਼ਵਾਸ ਹੈ ਕਿ ਮਨੋਜ ਮਲਹੋਤਰਾ ਦੀ ਅਗਵਾਈ ਹੇਠ ਵਿਭਾਗ ਦੇ ਕੰਮਾਂ ਵਿੱਚ ਹੋਰ ਸੁਧਾਰ ਆਵੇਗਾ ਅਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਵੀ ਤਰਜੀਹ ਦਿੱਤੀ ਜਾਵੇਗੀ।
ਨਿਗਰਾਨ ਇੰਜੀਨੀਅਰ ਮਨੋਜ ਮਲਹੋਤਰਾ ਨੇ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਵਿਭਾਗ ਦੀ ਬਿਹਤਰੀ, ਕਰਮਚਾਰੀਆਂ ਨਾਲ ਆਪਸੀ ਤਾਲਮੇਲ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਲੁਬਾਣਾ, ਦੇਸਰਾਜ ਸਮੂਹ ਇੰਚਾਰਜ, ਸਲਾਹਕਾਰ ਪਵਨ ਕੁਮਾਰ, ਲਖਵੀਰ ਸਿੰਘ ਭੱਟੀ ਸੀਨੀਅਰ ਮੀਤ ਪ੍ਰਧਾਨ ਅਤੇ ਹਰਜੀਤ ਸਿੰਘ ਉਪ ਜਨਰਲ ਸਕੱਤਰ ਹਾਜ਼ਰ ਸਨ।

Related Articles

Leave a Comment