ਚੰਡੀਗੜ੍ਹ, 21 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ 2 ਜਨਰਲ ਸਕੱਤਰ ਅਤੇ ਖ਼ਜ਼ਾਨਚੀ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਕੇ. ਸੀ. ਵੇਨੂਗੋਪਾਲ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ‘ਚ ਕੁੱਲ ਹਿੰਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਐੱਮ. ਐੱਲ. ਏ. ਪ੍ਰਗਟ ਸਿੰਘ, ਯੋਗਿੰਦਰਪਾਲ ਸਿੰਘ ਢੀਂਗਰਾ ਅਤੇ ਖ਼ਜ਼ਾਨਚੀ ਵਜੋਂ ਗੁਲਜ਼ਾਰ ਇੰਦਰ ਸਿੰਘ ਚਹਿਲ ਨੁੰ ਖ਼ਜ਼ਾਨਚੀ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ।