Skip to main content

newslineexpres

Home Latest News 1984 ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਮੌਤ

1984 ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਮੌਤ

by Newslineexpres@1

1984 ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਨੇ ਸੁਣਾਈ ਸੀ ਦੋਹਰੀ ਉਮਰਕੈਦ ਦੀ ਸਜ਼ਾ

20 ਅਗਸਤ, ਦਿੱਲੀ – ਨਿਊਜ਼ਲਾਈਨ ਐਕਸਪ੍ਰੈਸ – 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਪੂਰਬੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਉਹ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਸਨ, ਜਿੱਥੇ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਸੀ। ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਪੀੜਤ ਔਰਤ ਦੀਆਂ ਅੱਖਾਂ ਦੇ ਸਾਹਮਣੇ ਭੀੜ ਨੇ ਉਸ ਦੇ ਪਤੀ ਅਤੇ ਪੁੱਤਰ ਦਾ ਕਤਲ ਕਰ ਦਿੱਤਾ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਸੀ। ਅਦਾਲਤ ਨੇ ਸਬੂਤਾਂ ਅਤੇ ਪੀੜਤਾਂ ਦੇ ਬਿਆਨਾਂ ਦੇ ਆਧਾਰ ‘ਤੇ ਮੰਨਿਆ ਸੀ ਕਿ ਸੱਜਣ ਕੁਮਾਰ ਲਾਠੀਆਂ ਅਤੇ ਲੋਹੇ ਦੀਆਂ ਰੋਡਾਂ ਵਰਗੇ ਘਾਤਕ ਹਥਿਆਰਾਂ ਨਾਲ ਲੈਸ ਭੀੜ ਨੂੰ ਭੜਕਾ ਰਹੇ ਸੀ, ਜਿਸ ਤੋਂ ਬਾਅਦ ਭੀੜ ਨੇ ਕਤਲਾਂ ਨੂੰ ਅੰਜਾਮ ਦਿੱਤਾ ਸੀ। ਪੀੜਤਾਂ ਦੇ ਵਕੀਲ ਅਨੁਸਾਰ ਅਦਾਲਤ ਨੇ ਸੱਜਣ ਕੁਮਾਰ ਨੂੰ ਆਈ.ਪੀ.ਸੀ. ਦੀ ਧਾਰਾ 302 ਅਤੇ 436 ਤਹਿਤ ਦੋਹਰੀ ਉਮਰਕੈਦ ਦੀ ਸਜ਼ਾ ਸੁਣਾਈ ਸੀ।

Related Articles

Leave a Comment