ਨਵੀਂ ਦਿੱਲੀ, 28 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਹਲਚਲ ਤੇਜ਼ ਹੋ ਗਈ ਹੈ। ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਕਾਂਗਰਸ ਦੇ ਸੂਬਾਈ ਵਿੱਤ ਸਕੱਤਰ ਗੁਲਜ਼ਾਰ ਇੰਦਰ ਸਿੰਘ ਚਹਿਲ ਉਰਫ ਪਠਾਨ ਨੇ ਵੀ ਅੱਜ ਆਪਣੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋ ਬਾਅਦ ਹੁਣ ਇਕ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਮੰਤਰੀ ਮੰਡਲ ਤੋਂ ਦਿੱਤਾ ਅਸਤੀਫ਼ਾ ਦੇ ਦਿੱਤਾ ਹੈ।
previous post