Skip to main content

newslineexpres

Home ਪੰਜਾਬ ਪੰਜਾਬ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

by Newslineexpres@1

ਜਲੰਧਰ, 10 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਹੇ ਭਗਤ ਚੁੰਨੀ ਲਾਲ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 94 ਸਾਲਾ ਭਗਤ ਚੁੰਨੀ ਲਾਲ ਦਾ ਦੇਹਾਂਤ ਬੁੱਧਵਾਰ ਦੇਰ ਰਾਤ ਕਰੀਬ 12:30 ਵਜੇ ਹੋਇਆ। ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਜਲੰਧਰ-ਪਠਾਨਕੋਟ ਰੋਡ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ। ਮੌਜੂਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਭਗਤ ਚੁੰਨੀ ਲਾਲ ਦੇ ਅਚਾਨਕ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਪੂਰੇ ਸਿਆਸੀ ਅਤੇ ਸਮਾਜਿਕ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਿਕ ਸਰੋਤਾਂ ਅਨੁਸਾਰ, ਮ੍ਰਿਤਕ ਦੇਹ ਨੂੰ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖਣ ਤੋਂ ਬਾਅਦ ਅੱਜ (ਵੀਰਵਾਰ) ਸ਼ਾਮ 5:00 ਵਜੇ ਜਲੰਧਰ ਦੇ ਬਸਤੀ ਸ਼ੇਖ ਸਥਿਤ ਸ਼ਮਸ਼ਾਨ ਘਾਟ (ਮਾਡਲ ਹਾਊਸ ਰੋਡ) ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਅੰਤਿਮ ਯਾਤਰਾ ਵਿੱਚ ਪੰਜਾਬ ਦੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਸੀਨੀਅਰ ਆਗੂ, ਪ੍ਰਸ਼ਾਸਨਿਕ ਅਧਿਕਾਰੀ ਅਤੇ ਸ਼ਹਿਰ ਨਿਵਾਸੀ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ।

Related Articles

Leave a Comment