ਅੰਮ੍ਰਿਤਸਰ, 28 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤੇ ਐਲਾਨ ਮੁਤਾਬਕ ਅੱਜ ਦੋ ਰੋਜਾ ਧਰਨਾ ਅੰਮ੍ਰਿਤਸਰ ਦੇ ਡੀਸੀ ਦਫਤਰ ਮੂਹਰੇ ਸ਼ੁਰੂ ਕਰ ਦਿੱਤਾ ਗਿਆ। ਕਮੇਟੀ ਨੇ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋ ਦਿਨਾਂ (28, 29 ਸਤੰਬਰ) ‘ਚ ਸਾਡੀਆਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ 30 ਸਤੰਬਰ ਰੇਲਵੇ ਟ੍ਰੈਕ ਰੋਕਣਗੇ। ਇਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਜਥੇਬੰਦੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਤਾਂ ਸਾਡੀ ਲੜਾਈ ਜਾਰੀ ਹੈ ਪਰ ਪੰਜਾਬ ਸਰਕਾਰ ਇਸ ਦੀ ਆੜ ‘ਚ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਭੁੱਲ ਗਈ ਹੈ। ਇਸ ਕਰਕੇ ਪਿਛਲੇ ਦੋ ਤਿੰਨ ਸਾਲਾਂ ਤੋਂ ਲਟਕ ਰਹੀਆਂ ਮੰਗਾਂ ਬਾਬਤ ਧਰਨਾ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ‘ਚ ਪੰਜਾਬ ਸਰਕਾਰ ਵੱਲੋਂ ਏਪੀਐਮਸੀ ਐਕਟ ‘ਚ ਕੀਤੀਆਂ ਸੋਧਾਂ ਰੱਦ ਕਰਨ ਦੀ ਮੰਗ, ਝੋਨੇ ਦੀ ਫਸਲ ਵੇਚਣ ‘ਤੇ ਫਰਦ ਦੀ ਸ਼ਰਤ ਹਟਾਉਣ ਦੀ ਮੰਗ, ਕਿਸਾਨਾਂ ਦਾ ਕਰਜਾ ਮਾਫੀ ਦੀ ਮੰਗ ਸਮੇਤ ਕਈ ਅਹਿਮ ਮੰਗਾਂ ਹਨ
previous post