newslineexpres

Breaking News
Home Latest News ਪੰਜਾਬ ਸਰਕਾਰ ਵੱਲੋਂ 2 ਕੇਵੀ ਸਮਰਥਾ ਵਾਲਿਆਂ ਦੇ ਬਿਜਲੀ ਬਿੱਲ ਮੁਆਫ਼ ਕਰਨ ਤੇ ਕੱਟੇ ਕੁਨੈਕਸ਼ਨ ਬਹਾਲ ਕਰਨ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 2 ਕੇਵੀ ਸਮਰਥਾ ਵਾਲਿਆਂ ਦੇ ਬਿਜਲੀ ਬਿੱਲ ਮੁਆਫ਼ ਕਰਨ ਤੇ ਕੱਟੇ ਕੁਨੈਕਸ਼ਨ ਬਹਾਲ ਕਰਨ ਦਾ ਐਲਾਨ

by Newslineexpres@1

ਚੰਡੀਗੜ੍ਹ, 29 ਸਤੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਬੈਠਕ ਤੋਂ ਬਾਅਦ ਐਲਾਨ ਕੀਤਾ ਕਿ 2 ਕੇਵੀ ਤੱਕ ਸਮਰਥਾ ਵਾਲਿਆਂ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ ਤੇ ਕੱਟੇ ਬਿਜਲੀ ਕੁਨੈਕਸ਼ਨ ਬਹਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਦੇ ਬਿੱਲਾਂ ਦਾ ਬਕਾਇਆ ਮੁਆਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਕਾਇਆ ਬਿੱਲਾਂ ਦਾ ਭੁਗਤਾਨ ਪੰਜਾਬ ਸਰਕਾਰ ਕਰੇਗੀ। ਇਸ ਨਾਲ ਸਰਕਾਰ ਦੇ ਖ਼ਜ਼ਾਨੇ ’ਤੇ 1200 ਕਰੋੜ ਰੁਪੲੇ ਦਾ ਭਾਰ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰੇਤ ਮਾਫੀਆ ਖ਼ਿਲਾਫ਼ ਛੇਤੀ ਹੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇਗੀ।

Related Articles

Leave a Comment