newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਮੁੱਖ ਪੰਨਾ ਉੱਪ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ

ਉੱਪ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ

by Newslineexpres@1

ਚੰਡੀਗੜ, 2 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰਾਂ ਨੂੰ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।  ਇਹ ਕਾਰਵਾਈ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਏ ਜਾਣ ਨੂੰ ਯਕੀਨੀ ਬਣਾਉਣ ਦੇ ਆਦੇਸ਼ਾਂ ਦੇ ਤਿੰਨ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਪੰਜਾਬ ਪੁਲਿਸ ਵੱਲੋਂ ਕੀਤੇ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਜਦੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਸਬੰਧਤ ਅਥਾਰਟੀਆਂ ਵਲੋਂ ਪੁਲਿਸ ਸਹਾਇਤਾ ਮੁਹੱਈਆ ਕਰਵਾਉਣ ਲਈ ਕੋਈ ਕਾਨੂੰਨੀ ਮੰਗ ਪ੍ਰਾਪਤ ਹੁੰਦੀ ਹੈ ਤਾਂ ਟਰਾਂਸਪੋਰਟ ਵਿਭਾਗ ਦੇ ਜਨਰਲ ਮੈਨੇਜਰਾਂ ਨੂੰ ਇੱਕ ਗਜਟਿਡ ਅਫਸਰ ਦੀ ਕਮਾਂਡ ਹੇਠ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ। ਹੁਕਮਾਂ ਅਨੁਸਾਰ ਟਰਾਂਸਪੋਰਟ ਵਿਭਾਗ (ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ) ਦੇ ਜਨਰਲ ਮੈਨੇਜਰ ਨੋਡਲ ਅਫਸਰ ਹੋਣਗੇ, ਜੋ ਸਬੰਧਤ ਪੁਲਿਸ ਕਮਿਸ਼ਨਰ/ਐਸਐਸਪੀ ਨਾਲ ਸੰਪਰਕ ਕਰਨਗੇ। ਇਸ ਦੌਰਾਨ ਰੇਂਜ ਆਈ.ਜੀ./ਡੀ.ਆਈ.ਜੀ. ਸੂਬਾ ਸਰਕਾਰ ਦੇ ਇਨ੍ਹਾਂ ਮਹੱਤਵਪੂਰਨ ਹੁਕਮਾਂ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਗਿਆ ਹੈ।

Related Articles

Leave a Comment