newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home ਮੁੱਖ ਪੰਨਾ ਪਿੰਡਾਂ ਵਿੱਚ 5 ਮਰਲਾ ਪਲਾਟ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਮੁਹਿੰਮ ਸ਼ੁਰੂ: ਤਿ੍ਰਪਤ ਬਾਜਵਾ

ਪਿੰਡਾਂ ਵਿੱਚ 5 ਮਰਲਾ ਪਲਾਟ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਮੁਹਿੰਮ ਸ਼ੁਰੂ: ਤਿ੍ਰਪਤ ਬਾਜਵਾ

by Newslineexpres@1
ਚੰਡੀਗੜ 2 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਅੱਜ 5 ਮਰਲਾ ਪਲਾਟ ਸਕੀਮ ਅਧੀਨ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਵਿਸ਼ੇਸ਼ ਗਰੀਬਾਂ ਪੱਖੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਪਿੰਡਾਂ ਦੇ ਇਨਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਸਮਾਂਬੱਧ ਢੰਗ ਨਾਲ ਪਲਾਟ ਅਲਾਟ ਕੀਤੇ ਜਾਣਗੇ। ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਵਿਸ਼ੇਸ਼ ਮੁਹਿੰਮ ਗਰੀਬ-ਪੱਖੀ ਪਹਿਲਕਦਮੀਆਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਦੇ ਫੈਸਲੇ ਤਹਿਤ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੇ ਅੱਜ ਪੰਜਾਬ ਦੇ ਸਾਰੇ ਪਿੰਡਾਂ ਵਿੱਚ 5 ਮਰਲਾ ਪਲਾਟ ਯੋਜਨਾ ਨਾਲ ਸਬੰਧਤ ਇਸ ਵਿਸ਼ੇਸ਼ ਮੁਹਿੰਮ ਦੀ ਮਿਸ਼ਨ ਮੋਡ ਵਿੱਚ ਸ਼ੁਰੂਆਤ ਕੀਤੀ ਹੈ। ਸ੍ਰੀ ਤਿ੍ਰਪਤ ਬਾਜਵਾ ਨੇ ਕਿਹਾ ਕਿ ਏ.ਡੀ.ਸੀ (ਡੀ), ਡੀ.ਡੀ.ਪੀ.ਓਜ਼, ਡਿਪਟੀ ਸੀ.ਈ.ਓਜ਼, ਬੀ.ਡੀ.ਪੀ.ਓਜ਼ ਦੀ ਨਿਗਰਾਨੀ ਹੇਠ ਸੂਬੇ ਦੇ ਸਾਰੇ ਪਿੰਡਾਂ ਵਿੱਚ ਵਿਸ਼ੇਸ਼ ਗ੍ਰਾਮ ਸਭਾਵਾਂ (ਇਜਲਾਸ) ਕਰਵਾਈਆਂ ਗਈਆਂ। ਉਨਾਂ ਕਿਹਾ ਕਿ ਇਹ ਮੁਹਿੰਮ, ਆਰਥਿਕ ਵਿਕਾਸ ਅਤੇ ਸਮਾਜਿਕ ਨਿਆਂ ਲਈ ਪੰਚਾਇਤ ਵਿਕਾਸ ਯੋਜਨਾਵਾਂ ਨੂੰ ਸਬੰਧਤ ਵਿਭਾਗਾਂ ਨਾਲ ਮਿਲ ਕੇ ਤਿਆਰ ਕਰਨ ਲਈ ਪੀਪਲਜ਼ ਪਲੈਨ ਮੁਹਿੰਮ (ਪੀਪੀਸੀ) ਸ਼ੁਰੂ ਕਰਨ ’ਤੇ ਕੇਂਦਰਿਤ  ਹੈ । ਉਨਾਂ ਕਿਹਾ ਕਿ 5 ਮਰਲੇ ਦੇ ਪਲਾਟਾਂ ਦੀ ਅਲਾਟਮੈਂਟ ਲਈ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਵਿੱਚ ਵਿਸ਼ੇਸ਼ ਤੇਜ਼ੀ ਲਿਆਂਦੀ ਗਈ ਹੈ।

Related Articles

Leave a Comment