newslineexpres

Home ਮੁੱਖ ਪੰਨਾ ਮੁੱਖ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜਮਾਂ ਨੂੰ ਪਾਰਿਵਾਰਿਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜੂਰੀ

ਮੁੱਖ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜਮਾਂ ਨੂੰ ਪਾਰਿਵਾਰਿਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜੂਰੀ

by Newslineexpres@1
ਚੰਡੀਗੜ 2 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਮੁਲਾਜਮ ਪੱਖੀ ਇਕ ਵੱਡਾ ਫੈਸਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ਨਿਚਰਵਾਰ ਨੂੰ ਸੇਵਾ ਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿਚ ਪਾਰਿਵਾਰਿਕ ਪੈਨਸ਼ਨ ਦਾ ਲਾਭ ਨਵੀ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜਮਾਂ ਨੂੰ ਵੀ ਦੇਣ ਲਈ ਹਰੀ ਝੰਡੀ ਦੇ ਦਿੱਤੀ। ਇਸ ਦੇ ਨਾਲ ਹੀ 5-5-2009 ਦੇ ਪਾਰਿਵਾਰਿਕ ਪੈਨਸ਼ਨ ਸਬੰਧੀ ਦਿਸ਼ਾ ਨਿਰਦੇਸ਼ਾਂ ਅਤੇ ਮਿਤੀ 4-9-2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜੂਰੀ ਦੇ ਦਿੱਤੀ ਗਈ। ਪੰਜਾਬ ਸਿਵਿਲ ਸੇਵਾਵਾਂ ਨਿਯਮ- ਜਿਲਦ 2 ਤਹਿਤ ਪ੍ਰਾਵਧਾਨਾਂ ਅਨੁਸਾਰ ਭਾਰਤ ਸਰਕਾਰ ਦੇ ਅਜਿਹੀ ਹੀ ਸਥਿਤੀ ਵਾਲੇ ਮੁਲਾਜਮਾਂ ਉੱਤੇ ਲਾਗੂ ਹੁੰਦੀ ਨਵੀਂ ਪੈਨਸ਼ਨ ਸਕੀਮ ਤਹਿਤ ਕਵਰ ਹੁੰਦੇ ਮੁਲਾਜਮਾਂ ਸਬੰਧੀ ਸੂਬਾ ਸਰਕਾਰ ਵਲੋਂ ਸੋਧਾਂ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਉਸ ਤਜਵੀਜ਼ ਲਈ ਸਹਿਮਤੀ ਦਿੱਤੀ ਹੈ ਜਿਸ ਨੂੰ ਕਿ 26 ਅਗਸਤ 2021 ਨੂੰ ਮੰਤਰੀ ਮੰਡਲ ਵੱਲੋਂ ਮਨਜੂਰੀ ਦੇ ਦਿੱਤੀ ਗਈ ਸੀ।

Related Articles

Leave a Comment