ਪਟਿਆਲਾ, 5 ਅਕਤੂਬਰ – ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਆਈ.ਏ.ਐਸ., ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾ ਸ਼੍ਰੀ ਕੁਮਾਰ ਅਮਿਤ, ਆਈ ਏ ਐਸ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਦਾ ਚਾਰਜ ਛਡਿਆ। ਇਸ ਮੌਕੇ ਲੋਕ ਸੰਪਰਕ ਅਧਿਕਾਰੀਆਂ ਤੋਂ ਇਲਾਵਾ ਪ੍ਰੈੱਸ ਦੇ ਨੁਮਾਇੰਦੇ ਵੀ ਹਾਜਰ ਸਨ।
WhatsApp us