newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਮੁੱਖ ਪੰਨਾ ਚੋਣ ਕਮਿਸ਼ਨ ਭਾਰਤ ਵਲੋਂ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿੱਚ ਇਕ ਆਈ.ਏ.ਐਸ.ਅਤੇ ਦੋ ਪੀ.ਸੀ.ਐਸ. ਅਫ਼ਸਰ ਨਿਯੁਕਤ

ਚੋਣ ਕਮਿਸ਼ਨ ਭਾਰਤ ਵਲੋਂ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿੱਚ ਇਕ ਆਈ.ਏ.ਐਸ.ਅਤੇ ਦੋ ਪੀ.ਸੀ.ਐਸ. ਅਫ਼ਸਰ ਨਿਯੁਕਤ

by Newslineexpres@1
ਚੰਡੀਗੜ੍ਹ, 5 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਚੋਣ ਕਮਿਸ਼ਨ ਭਾਰਤ ਦੀਆਂ ਸਿਫਾਰਸ਼ਾਂ ‘ਤੇ ਆਈ.ਏ.ਐਸ. ਅਮਿਤ ਕੁਮਾਰ ਨੂੰ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨਿਯੁਕਤ ਕੀਤਾ ਗਿਆ ਹੈ। ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਇਹ ਜਾਣਕਾਰੀ ਦਿੱਤੀ। ਡਾ. ਰਾਜੂ ਨੇ ਦੱਸਿਆ ਕਿ ਇਸ ਤੋਂ ਇਲਾਵਾ  ਪੀ.ਸੀ.ਐਸ. ਅਧਿਕਾਰੀ ਅਮਰਬੀਰ ਸਿੰਘ ਅਤੇ ਇੰਦਰ ਪਾਲ ਨੂੰ ਜੁਆਇੰਟ ਸੀਈਓ ਨਿਯੁਕਤ ਕੀਤਾ ਗਿਆ ਹੈ।
ਸੀ.ਈ.ਉ.ਡਾ. ਰਾਜੂ ਦੱਸਿਆ ਕਿ ਇਹ ਨਿਯੁਕਤੀਆਂ ਚੋਣ ਕਮਿਸ਼ਨ ਭਾਰਤ ਦੀਆਂ ਹਦਾਇਤਾਂ ਅਨੁਸਾਰ  ਕੀਤੀਆਂ ਗਈਆਂ ਹਨ ਜਿਨ੍ਹਾਂ ਲਈ ਪੰਜਾਬ ਸਰਕਾਰ ਵੱਲੋਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਰਾਹੀਂ  ਤਿੰਨੇ ਅਸਾਮੀਆਂ ਲਈ ਤਿੰਨ-ਤਿੰਨ ਨਾਵਾਂ ਦੇ ਪੈਨਲ ਭੇਜੇ ਗਏ ਸਨ। ਉਹਨਾਂ ਇਹ ਵੀ ਦੱਸਿਆ ਕਿ ਇਹ ਨਾਂ ਚੁਣਨ ਲਈ ਚੋਣ ਕਮਿਸ਼ਨ ਭਾਰਤ ਵੱਲੋਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨਾਲ ਸਲਾਹ ਮਸ਼ਵਰਾ ਕੀਤਾ ਗਿਆ ਸੀ। ਸੀ.ਈ.ਉ.ਡਾ. ਰਾਜੂ ਨੇ ਇਹ ਵੀ ਕਿਹਾ ਕਿ ਪੰਜਾਬ ਰਾਜ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜੰਗੀ ਪੱਧਰ ‘ਤੇ ਆਰੰਭ ਕਰ ਦਿੱਤੀਆਂ ਗਈਆਂ ਹਨ।

Related Articles

Leave a Comment