Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home ਪੰਜਾਬ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ

ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ

by Newslineexpres@1

ਪਟਿਆਲਾ, 14 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਨਵੀਨ ਸਿੰਘ ਸਭਾ, ਮੋਹਰ ਸਿੰਘ ਕਲੋਨੀ ਪ੍ਰਬੰਧਕ ਕਮੇਟੀ ਪਟਿਆਲਾ ਵੱਲੋਂ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਪੰਜਾਬ ਸਰਕਾਰ ਤੋਂ ਵਿਸ਼ੇਸ਼ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਗਈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸੰਸਥਾ ਪਿਛਲੇ ਲਗਭਗ 50 ਸਾਲਾਂ ਤੋਂ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਨਿਰੰਤਰ ਯੋਗਦਾਨ ਪਾ ਰਹੀ ਹੈ। ਇਲਾਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਮਿਊਨਿਟੀ ਸੈਂਟਰ ਦੀ ਉਸਾਰੀ ਕਰਵਾਉਣ ਦੀ ਬਹੁਤ ਲੋੜ ਹੈ। ਇਸ ਸੈਂਟਰ ਰਾਹੀਂ ਇਲਾਕਾ ਨਿਵਾਸੀਆਂ ਨੂੰ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਉਣ ਲਈ ਸਾਂਝਾ ਸਥਾਨ ਮੁਹੱਈਆ ਹੋਵੇਗਾ।
ਇਸ ਮੌਕੇ ਮੋਹਰ ਸਿੰਘ ਕਲੋਨੀ ਦੇ ਐਮ.ਸੀ. ਸ਼ਿਵਰਾਜ ਸਿੰਘ ਵਿਰਕ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਨੇ ਵੀ ਇਲਾਕੇ ਦੀ ਇਸ ਲੋੜ ਨੂੰ ਮਹੱਤਵਪੂਰਨ ਦੱਸਦਿਆਂ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਸਹਿਯੋਗ ਦੀ ਉਮੀਦ ਪ੍ਰਗਟਾਈ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਕਮਿਊਨਿਟੀ ਸੈਂਟਰ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਵਿਆਹ-ਸ਼ਾਦੀਆਂ, ਧਾਰਮਿਕ ਸਮਾਗਮਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਲਈ ਵੱਡੀ ਸਹੂਲਤ ਮਿਲੇਗੀ।
ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਲੋੜੀਂਦੀ ਗ੍ਰਾਂਟ ਜਲਦ ਜਾਰੀ ਕੀਤੀ ਜਾਵੇ, ਤਾਂ ਜੋ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਸਕੇ।

Related Articles

Leave a Comment