newslineexpres

Joe Rogan Podcasts You Must Listen
Home ਮੁੱਖ ਪੰਨਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਦੇ ਢੰਗ ਨਾਲ ਕੀਤਾ ਪੁੱਤ ਦਾ ਵਿਆਹ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਦੇ ਢੰਗ ਨਾਲ ਕੀਤਾ ਪੁੱਤ ਦਾ ਵਿਆਹ

by Newslineexpres@1

ਮੁਹਾਲੀ, 10 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਪੁੱਤਰ ਦਾ ਬਿਲਕੁਲ ਸਾਦਾ ਵਿਆਹ ਕਰਕੇ ਨਵੀਂ ਪਿਰਤ ਪਾਈ ਹੈ। ਮੁਹਾਲੀ ਦੇ ਫੇਜ-3ਬੀ1 ਸਥਿਤ ਗੁਰਦੁਆਰਾ ਸਾਚਾ ਧਨ ਸਾਹਿਬ ਵਿਖੇ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ।

ਮੁੱਖ ਮੰਤਰੀ ਚੰਨੀ ਖੁਦ ਗੱਡੀ ਚਲਾ ਕੇ ਲਿਆਏ। ਬਰਾਤ ਅਤੇ ਦੋਵੇਂ ਪਰਿਵਾਰਾਂ ਦੇ ਰਿਸ਼ਤੇਦਾਰਾਂ ਦੇ ਸਵਾਗਤ ਤੋਂ ਬਾਅਦ ਨਾਸ਼ਤਾ ਪਰੋਸਿਆ। ਇਸ ਮਗਰੋਂ ਅਨੰਦ ਕਾਰਜ ਹੋਏ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਪੁਰੋਹਿਤ ਸਮੇਤ ਕੇਂਦਰੀ ਆਗੂ ਕੁਮਾਰੀ ਸ਼ੈਲਜਾ, ਸਮੁੱਚਾ ਮੰਤਰੀ ਮੰਡਲ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਿਧਾਇਕ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਹਾਜ਼ਰ ਨਹੀਂ ਹੋਏ।ਗੁਰਦੁਆਰਾ ਸਾਹਿਬ ਦੀ ਬੇਸਮੈਂਟ ਵਿੱਚ ਲੰਗਰ ਹਾਲ ਵਿੱਚ ਦੁਪਹਿਰ ਦੇ ਖਾਣੇ ਦਾ ਪ੍ਬੰਧ ਕੀਤਾ ਗਿਆ। ਇਸ ਤੋਂ ਇਲਾਵਾ ਗੁਰਦੁਆਰਾ ਕੰਪਲੈਕਸ ਅੰਦਰ ਹੀ ਸਕੂਲ ਦੀ ਪਾਰਕਿੰਗ ਵਾਲੀ ਥਾਂ ‘ਤੇ ਲੰਗਰ ਦੀ ਵਿਵਸਥਾ ਕੀਤੀ ਗਈ।

Related Articles

Leave a Comment