newslineexpres

Home Haryana ???? ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

???? ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

by Newslineexpres@1

ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

???? ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਵਾਲੇ ਗ਼ੈਰ ਸਮਾਜੀ ਤੱਤਾਂ ਦੀ ਸ਼ਨਾਖ਼ਤ ਜ਼ਰੂਰੀ

उप मुख्यमंत्री सुखजिंदर सिंह रंधावा

???? ਹਰਿਆਣਾ ਪੁਲਿਸ ਪੂਰੀ ਤਰ੍ਹਾਂ ਚੌਕਸ ਰਹੇ ਤੇ ਸਖ਼ਤ ਨਿਗਰਾਨੀ ਯਕੀਨੀ ਬਣਾਵੇ
ਚੰਡੀਗੜ੍ਹ, 16 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ –  ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। 
ਸ. ਰੰਧਾਵਾ ਨੇ ਕਿਹਾ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਜਿੱਥੇ ਇਹ ਲੋਕਾਂ ਦੀ ਧਾਰਮਿਕ ਆਸਥਾ ਨਾਲ ਸੰਬੰਧ ਰੱਖਦਾ ਹੈ ਉੱਥੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਰੀਬ ਇਕ ਸਾਲ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅਕਸ ਨਾਲ ਵੀ ਸੰਬੰਧ ਰੱਖਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਵਾਲੇ ਗ਼ੈਰ ਸਮਾਜੀ ਤੱਤਾਂ ਦੀ ਸ਼ਨਾਖ਼ਤ ਕਰਨੀ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਸੰਘਰਸ਼ ਨੂੰ ਸਾਬੋਤਾਜ ਕਰਨ ਦੀਆਂ ਕੋਸ਼ਿਸ਼ਾਂ ਪਹਿਲਾਂ ਤੋਂ ਹੀ ਕੀਤੀ ਜਾ ਰਹੀਆਂ ਹਨ।
ਪੰਜਾਬ ਦੇ ਉਪ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਹਰਿਆਣਾ ਸਰਕਾਰ ਖ਼ਾਸ ਕਰਕੇ ਹਰਿਆਣਾ ਪੁਲਿਸ ਵੀ ਇਸ ਘਟਨਾ ਤੋਂ ਆਪਣੇ ਆਪ ਨੂੰ ਵੱਖ ਨਹੀਂ ਕਰ ਸਕਦੀ ਕਿਉਂਕਿ ਅਮਨ ਕਾਨੂੰਨ ਦੀ ਵਿਵਸਥਾ ਦੀ ਜ਼ਿੰਮੇਵਾਰੀ ਸਬੰਧਤ ਸੂਬਾ ਸਰਕਾਰ ਦੀ ਹੀ ਬਣਦੀ ਹੈ।ਹਰਿਆਣਾ ਪੁਲਿਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਉਤੇ ਲੋੜ ਦਿੰਦਿਆਂ ਸ. ਰੰਧਾਵਾ ਨੇ ਸਵਾਲ ਵੀ ਕੀਤਾ ਕਿ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਜੁੜੇ ਬੈਠੇ ਹੋਣ ਅਤੇ ਧਾਰਮਿਕ ਗ੍ਰੰਥ ਵੀ ਸੁਸ਼ੋਭਿਤ ਹੋਣ ਉਥੇ ਸੁਰੱਖਿਆ ਦੇ ਕਰੜੇ ਪ੍ਰਬੰਧ ਕਿਉਂ ਨਹੀਂ ਕੀਤੇ ਗਏ।

*Newsline Express*

???? सिंघू बॉर्डर में घटी घटना की मौजूदा जज से जाँच करवाई जाए: सुखजिन्दर सिंह रंधावा

????धार्मिक भावनाएं भडक़ाने और किसान मोर्चे को बदनाम करने वाले असामाजिक तत्वों की पहचान ज़रूरी

???? हरियाणा पुलिस पूरी तरह चौकस रहे और सख़्त निगरानी सुनिश्चित बनाए

चंडीगढ़, 16 अक्टूबर – न्यूज़लाईन एक्सप्रेस ब्यूरो – पंजाब के उप मुख्यमंत्री स. सुखजिन्दर सिंह रंधावा ने सिंघू बॉर्डर में बीती सुबह घटी घटना के कारणों का गहराई से पता लगाने के लिए मौजूदा जज से जाँच करवाने की माँग की है।  स. रंधावा ने कहा कि यह मामला बहुत संवेदनशील है जहाँ यह लोगों की धार्मिक आस्था से सम्बन्ध रखता है, वहीं काले कृषि कानूनों के खि़लाफ़ करीब एक साल से शांतमयी संघर्ष कर रहे किसानों के अक्स से भी सम्बन्ध रखता है। उन्होंने कहा कि धार्मिक भावनाएं भडक़ाने और किसान मोर्चे को बदनाम करने वाले असामाजिक तत्वों की पहचान करनी बहुत ज़रूरी है, क्योंकि इस संघर्ष को कमज़ोर करने की कोशिशें पहले से ही की जा रही हैं। उप मुख्यमंत्री ने कहा कि हरियाणा सरकार ख़ासकर हरियाणा पुलिस भी इस घटना से अपने आप को अलग नहीं कर सकती, क्योंकि कानून-व्यवस्था की जि़म्मेदारी सम्बन्धित राज्य सरकार की ही बनती है। हरियाणा पुलिस को पूरी तरह चौकस रहने पर सख़्त निगरानी सुनिश्चित बनाने पर ज़रूरत देते हुए स. रंधावा ने सवाल भी किया कि जहाँ बड़ी संख्या में लोग एकत्र हों और धार्मिक ग्रंथ भी सुशोभित हो वहां सुरक्षा के कड़े प्रबंध क्यों नहीं किए गए।

*Newsline Express*

Related Articles

Leave a Comment