ਰੋਹਤਕ, 17 ਅਕਤੂਬਰ : ਨਿਊਜ਼ਲਾਈਨ ਐਕਸਪ੍ਰੈਸ – ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਸੋਮਵਾਰ 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਾਰੇ ਕਿਸਾਨ ਸਟੇਸ਼ਨਾਂ ਦੇ ਕੋਲ ਜਾ ਕੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਟਰੇਨਾਂ ਰੋਕਣਗੇ। ਉਨ੍ਹਾਂ ਨੇ ਕਿਹਾ ਕਿ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ, ਐੱਮਐੱਸਪੀ ‘ਤੇ ਫਸਲਾਂ ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਵਾਉਣ ਤੇ ਲਖੀਮਪੁਰ ਖੀਰੀ ਹੱਤਿਆਕਾਂਡ ਵਿੱਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਰੇਲ ਰੋਕੋ ਅੰਦੋਲਨ ਬੁਲਾਇਆ ਜਾ ਰਿਹਾ ਹੈ। ਇਸ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਥਾਂਵਾਂ ‘ਤੇ ਕਿਸਾਨ ਅੱਗੇ ਆਉਣਗੇ। ਹਰਿਆਣਾ ਦੇ ਰੋਹਤਕ ਵਿੱਚ ਕਰਵਾਈ ਗਈ ਕਿਸਾਨ ਮਹਾਪੰਚਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ, “ਸਹਿਣਸ਼ੀਲਤਾ ਦੀ ਇਕ ਹੱਦ ਹੁੰਦੀ ਹੈ, ਸਾਡੇ ਸਬਰ ਦੀ ਪਰਖ ਨਾ ਕਰੋ।“