ਪਟਿਆਲਾ, 25 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਅੱਜ ਜ਼ਿਲ੍ਹਾ ਪਟਿਆਲਾ ‘ਚ ਮਨਿਸਟੀਰੀਅਲ ਕਾਮਿਆਂ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੈਨ ਡਾਊਨ ਟੂਲ ਡਾਊਨ, ਕੰਪਿਊਟਰ ਬੰਦ ਹੜਤਾਲ ਕੀਤੀ ਗਈ।
ਇਸ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕਲੈਰੀਕਲ ਕਾਮਿਆਂ ਵੱਲੋਂ ਮਨਿਸਟਰੀਅਲ ਯੂਨੀਅਨ ਹਲਕਾ ਪਟਿਆਲਾ ਪ੍ਰਧਾਨ ਸਤਨਾਮ ਸਿੰਘ ਲੁਬਾਣਾ ਦੀ ਅਗੁਵਾਈ ਵਿਚ ਖ਼ਜ਼ਾਨਾ ਦਫ਼ਤਰ ਪਟਿਆਲਾ ਵਿਖੇ ਰੈਲੀ ਕੀਤੀ ਗਈ, ਜਿਸ ‘ਚ ਵਿਸ਼ੇਸ਼ ਤੌਰ ‘ਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਾਸਵੀਰ ਭੁੱਲਰ ਨੇ ਸ਼ਮੂਲੀਅਤ ਕੀਤੀ ਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ‘ਤੇ ਚਾਨਣਾ ਪਾਇਆ ਗਿਆ। ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ‘ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
previous post