newslineexpres

Joe Rogan Podcasts You Must Listen
Home ਮਨੋਰੰਜਨ ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

by Newslineexpres@1

ਭੁਪਾਲ, 25 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਬਜਰੰਗ ਦਲ ਦੇ ਕਾਰਕੁਨਾਂ ਨੇ ਅੱਜ ਇਥੇ ਵੈੱਬ ਸੀਰੀਜ਼ ‘ਆਸ਼ਰਮ’ ਦੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ ਤੇ ਇਸ ਵੈੱਬ ਸੀਰੀਜ਼ ਦੇ ਨਿਰਮਾਤਾ-ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟ ਦਿੱਤੀ। ਇਨ੍ਹਾਂ ਕਾਰਕੁਨਾਂ ਨੇ ਦੋਸ਼ ਲਗਾਇਆ ਕਿ ਵੈੱਬ ਸੀਰੀਜ਼ ਵਿੱਚ ਹਿੰਦੂਆਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਵੈੱਬ ਸੀਰੀਜ਼ ‘ਆਸ਼ਰਮ’ ਦੇ ਤੀਜੇ ਸੀਜ਼ਨ ਦੀ ਇਥੇ ਸ਼ੂਟਿੰਗ ਚੱਲ ਰਹੀ ਹੈ। ਪੁਲੀਸ ਅਨੁਸਾਰ ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ਦੇ ਕਲਾਕਾਰਾਂ ਦੀਆਂ ਦੋ ਬੱਸਾਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਤੇ ਸ਼ੂਟਿੰਗ ਰੋਕਣ ਦੀ ਧਮਕੀ ਦਿੱਤੀ। ਭੁਪਾਲ (ਦੱਖਣੀ) ਦੇ ਐੱਸਪੀ ਸਾਈ ਕ੍ਰਿਸ਼ਨਾ ਨੇ ਦੱਸਿਆ ਕਿ ਇਸ ਵੈੱਬ ਸੀਰੀਜ਼ ਦੀ ਸ਼ੂਟਿੰਗ ਪੁਰਾਣੇ ਜੇਲ੍ਹ ਕੰਪਲੈਕਸ ਵਿੱਚ ਹੋ ਰਹੀ ਸੀ। ਬਜਰੰਗ ਦਲ ਦੇ ਕਾਰਕੁਨਾਂ ਨੇ ਕਿਹਾ ਕਿ ਸੀਰੀਜ਼ ਵਿੱਚ ਅਸਲੀਲਤਾ ਕਾਰਨ ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਫਿਲਹਾਲ ਇਸ ਕੇਸ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

Related Articles

Leave a Comment