newslineexpres

Home ਮੁੱਖ ਪੰਨਾ ਵਿਦੇਸ਼ ਯਾਤਰਾ ਸਬੰਧੀ ਸ਼ਿਕਾਇਤਾਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਣਿਆ ਨੋਡਲ ਪੁਆਇੰਟ

ਵਿਦੇਸ਼ ਯਾਤਰਾ ਸਬੰਧੀ ਸ਼ਿਕਾਇਤਾਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਣਿਆ ਨੋਡਲ ਪੁਆਇੰਟ

by Newslineexpres@1

ਪਟਿਆਲਾ, 26 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਦੇਸ਼ ਯਾਤਰਾ, ਵਿਦੇਸ਼ਾਂ ਵਿੱਚ ਪੜ੍ਹਾਈ ਤੇ ਰੋਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਪ੍ਰਵੇਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਅਨੁਰਾਗ ਗੁਪਤਾ ਨੇ ਦੱਸਿਆ ਕਿ ਬਿਊਰੋ ਵਿਖੇ ਰਜਿਸਟਰ ਅਤੇ ਅਣ-ਰਜਿਸਟਰਡ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕੇ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਇਆ, ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਨੋਡਲ ਪੁਆਇੰਟ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆਪਣੇ ਯੋਗ ਪਹਿਚਾਣ ਪੱਤਰ ਰਾਹੀਂ ਦਰਜ ਕਰਵਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤ ਵਿੱਚ ਯੋਗ ਦਸਤਾਵੇਜ਼ ਲਗਾਏ ਜਾਣ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਨੋਡਲ ਪੁਆਇੰਟ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸ਼ਿਕਾਇਤ ਦੀ ਵੈਰੀਫਿਕੇਸ਼ਨ ਇਹ ਹਫ਼ਤੇ ਦੇ ਵਿੱਚ ਕੀਤੀ ਜਾਵੇਗੀ। ਜੇਕਰ ਨੋਡਲ ਪੁਆਇੰਟ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਧਿਆਨ ਵਿਚ ਕੋਈ ਟਰੈਵਲ ਏਜੰਟ ਬਿਨਾਂ ਲਾਇਸੰਸ ਜਾ ਮਿਆਦ ਪੁਗਾ ਚੁੱਕੇ ਜਾ ਅਣ-ਰਜਿਸਟਰਡ ਏਜੰਟ ਆਉਂਦੇ ਹਨ ਤਾਂ ਉਨ੍ਹਾਂ ਤੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਵਿਭਾਗ ਵੱਲੋਂ ਤੁਰੰਤ ਕਾਰਵਾਈ ਤਹਿਤ ਐਫ.ਆਈ.ਆਰ. ਦਰਜ ਹੋ ਸਕਦੀ ਹੈ। ਐਫ.ਆਈ.ਆਰ ਦਰਜ ਹੋਣ ਤੋਂ ਬਾਅਦ ਤੁਰੰਤ ਟਰੈਵਲ ਏਜੰਟਾਂ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ਤੇ ਪਾ ਦਿੱਤੀ ਜਾਵੇਗੀ ਤਾਂ ਜੋ ਇਸ ਸਬੰਧੀ ਬਾਕੀਆਂ ਨੂੰ ਜਾਗਰੂਕ ਕੀਤਾ ਜਾ ਸਕੇ।

Related Articles

Leave a Comment