newslineexpres

Home ਮੁੱਖ ਪੰਨਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਪਹੁੰਚਾਉਣ ਲਈ 28 ਤੇ 29 ਨੂੰ ਲਗਵਾਏ ਜਾਣਗੇ ਸੁਵਿਧਾ ਕੈਂਪ : ਸੰਦੀਪ ਹੰਸ

ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਪਹੁੰਚਾਉਣ ਲਈ 28 ਤੇ 29 ਨੂੰ ਲਗਵਾਏ ਜਾਣਗੇ ਸੁਵਿਧਾ ਕੈਂਪ : ਸੰਦੀਪ ਹੰਸ

by Newslineexpres@1
ਰਾਜਪੁਰਾ, 26 ਅਕਤੂਬਰ – ਰਾਜੇਸ਼ ਡਾਹਰਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ 28 ਤੇ 29 ਅਕਤੂਬਰ ਨੂੰ ਜ਼ਿਲ੍ਹਾ ਪੱਧਰ ਤੇ ਸਬ-ਡਵੀਜ਼ਨ ਪੱਧਰ ‘ਤੇ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਪਟਿਆਲਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਇਹ ਕੈਂਪ 28 ਅਕਤੂਬਰ ਨੂੰ ਸਵੇਰੇ 10 ਤੋਂ ਦੁਪਹਿਰ 3 ਵਜੇ ਪਟਿਆਲਾ ਜ਼ਿਲੇ ਵਿਚ ਵੱਖ ਵੱਖ ਥਾਵਾਂ ਤੇ ਲਗਾਇਆ ਜਾਵੇਗਾ। ਸ੍ਰੀ ਸੰਦੀਪ ਹੰਸ ਨੇ ਦੱਸਿਆ ਰਾਜਪੁਰਾ ਵਿਚ ਇਹ ਕੈੰਪ 28 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਮਿੰਨੀ ਸਕੱਤਰੇਤ ਅਤੇ ਘਨੌਰ ਦੇ ਯੂਨੀਵਰਸਿਟੀ ਕਾਲਜ ਵਿਖੇ ਕੈਂਪ ਲਗਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਦੋ ਦਰਜਨ ਤੋਂ ਵੱਧ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਕੈਂਪ ਵਿਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਦਿਵਿਆਂਗ), ਘਰ ਦੀ ਸਥਿਤੀ (ਕੱਚਾ/ਪੱਕਾ) ਪੀ.ਐਮ.ਏ.ਵਾਈ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨੇ ਬਨਾਉਣ, ਐਲ.ਪੀ.ਜੀ. ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਦੀ ਸਕਾਲਰਸ਼ਿਪ, ਐਸ.ਸੀ./ਬੀ.ਸੀ. ਕਾਰਪੋਰੇਸ਼ਨ/ਬੈਂਕ ਫਿੰਕੋ ਤੋਂ ਕਰਜਾ, ਬਸ ਪਾਸ, ਪੈਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜ਼ਾਬ ਕਾਰਡ, ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਏਰੀਅਰ ਮੁਆਫ਼ੀ ਸਰਟੀਫਿਕੇਟ, ਪੈਂਡਿੰਗ ਸੀ.ਐਲ.ਯੂ./ਨਕਸ਼ੇ ਆਦਿ ਸਮੇਤ ਕਈ ਹੋਰ ਸਰਕਾਰੀ ਸਕੀਮ ਸਬੰਧੀ ਸੁਵਿਧਾ ਕੈਂਪ ‘ਚ ਫਾਰਮ ਭਰੇ ਜਾਣਗੇ। ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨੂੰ ਅਪੀਲ ਕਰਦੇ ਹੋਏ ਵੱਧ ਤੋਂ ਵੱਧ ਇਨ੍ਹਾਂ ਸੁਵਿਧਾ ਕੈਂਪਾਂ ਦਾ ਫਾਇਦਾ ਲੈਣ ਲਈ ਕਿਹਾ।

Related Articles

Leave a Comment