newslineexpres

Home Latest News ਰੇਤ ਦੀਆਂ ਨਿਰਧਾਰਤ ਦਰਾਂ ਤੋਂ ਵੱਧ ਕੀਮਤ ਲੈਣ ਵਾਲੇ ਦੀ ਸ਼ਿਕਾਇਤ ਕਰਨ ਲਈ ਨੰਬਰ ਜਾਰੀ

ਰੇਤ ਦੀਆਂ ਨਿਰਧਾਰਤ ਦਰਾਂ ਤੋਂ ਵੱਧ ਕੀਮਤ ਲੈਣ ਵਾਲੇ ਦੀ ਸ਼ਿਕਾਇਤ ਕਰਨ ਲਈ ਨੰਬਰ ਜਾਰੀ

by Newslineexpres@1
-ਮੁੱਖ ਮੰਤਰੀ ਦੇ ਆਦੇਸ਼ਾਂ ਦੀ ਪਟਿਆਲਾ ਜ਼ਿਲ੍ਹੇ ‘ਚ ਇੰਨ-ਬਿੰਨ ਹੋਵੇਗੀ ਪਾਲਣਾ-ਸੰਦੀਪ ਹੰਸ
-ਰੇਤਾ ਦੀ ਤੈਅਸ਼ੁਦਾ ਦਰ ਤੋਂ ਵੱਧ ਕੀਮਤ ਵਸੂਲਣ ਵਾਲੇ ਵਿਰੁਧ ਹੋਵੇਗੀ ਕਾਰਵਾਈ-ਡੀ.ਸੀ.
-ਖੱਡ ‘ਤੇ ਰੇਤ 9 ਰੁਪਏ ਪ੍ਰਤੀ ਘਣ ਫੁੱਟ, ਭਾੜਾ ਵੱਖਰਾ

ਪਟਿਆਲਾ, 3 ਨਵੰਬਰ : ਸੁਨੀਤਾ ਵਰਮਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ‘ਮਿਸ਼ਨ ਕਲੀਨ’ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਖੱਡ ‘ਤੇ ਰੇਤਾ ਦੀਆਂ ਨਿਰਧਾਰਤ ਕੀਤੀਆਂ ਦਰਾਂ ਤੋਂ ਵੱਧ ਭਾਅ ਵਸੂਲਣ ਵਾਲੇ ਦੀ ਸੂਚਨਾ ਦੇਣ ਲਈ ਇੱਕ ਵਟਸਐਪ ਸ਼ਿਕਾਇਤ ਨੰਬਰ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਖੱਡ (ਰੇਤਾ ਕੱਢਣ ਵਾਲੀ ਜਗ੍ਹਾ) ‘ਤੇ ਰੇਤਾ 9 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ (ਵਾਜਬ ਢੋਆ-ਢੁਆਈ ਖਰਚਾ ਵੱਖਰਾ) ਨਿਰਧਾਰਤ ਕੀਤਾ ਗਿਆ ਹੈ। ਇਸ ਤੋਂ ਵੱਧ ਕੀਮਤ ਵਸੂਲਣ ਵਾਲੇ ਦੀ ਸੂਚਨਾ ਵਟਸਐਪ ਸ਼ਿਕਾਇਤ ਨੰਬਰ 94647-74168 ‘ਤੇ ਦਿੱਤੀ ਜਾ ਸਕਦੀ ਹੈ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਤੈਅ ਕੀਤਾ ਗਿਆ ਏਜੰਡਾ ‘ਮਿਸ਼ਨ ਕਲੀਨ’ ਬਹੁਤ ਸਪੱਸ਼ਟ ਹੈ ਅਤੇ ਇਸ ਦੀ ਸਿਧਾਂਤਕ ਤੌਰ ‘ਤੇ ਪਾਲਣਾ ਕਰਨ ਸਖ਼ਤੀ ਨਾਲ ਕੀਤੀ ਜਾਵੇਗੀ, ਜਿਸ ਲਈ ਰੇਤਾ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕਿਸੇ ਨੂੰ ਵੀ ਇਨ੍ਹਾਂ ਵਸਤਾਂ ਲਈ, ਰਾਜ ਦੁਆਰਾ ਨਿਰਧਾਰਿਤ ਰੇਟਾਂ ਤੋਂ ਵੱਧ ਵਸੂਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਮਾਈਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਾਜਾਇਜ਼ ਮਾਈਨਿੰਗ ‘ਤੇ ਤਿੱਖੀ ਨਜ਼ਰ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਮੁੱਖ ਮੰਤਰੀ ਵੱਲੋਂ ਨੋਟੀਫਾਈ ਕੀਤੇ ਰੇਟਾਂ ਦੀ ਕਿਸੇ ਵੀ ਕੀਮਤ ‘ਤੇ ਉਲੰਘਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪ੍ਰਸ਼ਾਸਨ ਲੋਕਾਂ ਦੀ ਸਹੂਲਤ ਅਤੇ ਮਾਈਨਿੰਗ ਅਤੇ ਨਸ਼ਿਆਂ ਨਾਲ ਸਬੰਧਤ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਵਚਨਬੱਧ ਹੈ।

Related Articles

Leave a Comment