newslineexpres

Home Chandigarh ਸ੍ਰੀ ਮੁਕਤਸਰ ਸਾਹਿਬ ਦੀਆਂ 6 ਮੰਡੀਆਂ ਵਿੱਚ 7 ਨਵੰਬਰ 2021 ਤੋਂ ਝੋਨੇ ਦੀ ਖਰੀਦ ਬੰਦ: ਆਸ਼ੂ

ਸ੍ਰੀ ਮੁਕਤਸਰ ਸਾਹਿਬ ਦੀਆਂ 6 ਮੰਡੀਆਂ ਵਿੱਚ 7 ਨਵੰਬਰ 2021 ਤੋਂ ਝੋਨੇ ਦੀ ਖਰੀਦ ਬੰਦ: ਆਸ਼ੂ

by Newslineexpres@1
-ਬਾਕੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਜਾਰੀ ਰਹੇਗੀ
-ਇਹਨਾਂ ਮੰਡੀਆਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸਫ਼ਲਤਾਪੂਰਵਕ ਹੋਇਆ ਮੁਕੰਮਲ 
ਚੰਡੀਗੜ੍ਹ, 3 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੀਆਂ 6 ਮੰਡੀਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਮੰਡੀਆਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਹੋ ਚੁੱਕਾ ਹੈ। ਹਾਲਾਂਕਿ, ਉਨ੍ਹਾਂ ਨੇ ਅਗਲੇ ਹੁਕਮਾਂ ਤੱਕ ਇਸ ਜ਼ਿਲ੍ਹੇ ਦੀਆਂ ਬਾਕੀ ਮੰਡੀਆਂ ਵਿੱਚ ਖਰੀਦ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਰਾਜ, ਫੱਤਾਕੇਰਾ (ਮਿੱਡੂਖੇੜਾ), ਮਿਠੜੀ ਬੁਧਗੀਰ, ਸੁਖਨਾ ਅਬਲੂ, ਸਮਾਘ, ਚੌਂਤਰਾ ਵਿੱਚ 7 ਨਵੰਬਰ ਨੂੰ ਜਾਂ ਇਸ ਤੋਂ ਬਾਅਦ ਕੋਈ ਵੀ ਖਰੀਦ ਨਹੀਂ ਕੀਤੀ ਜਾਵੇਗੀ।

Related Articles

Leave a Comment