newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

by Newslineexpres@1

ਚੰਡੀਗੜ੍ਹ, 8 ਨਵੰਬਰ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਿਧਾਨ ਸਭਾ ਦੇ ਮੈਂਬਰਾਂ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੋਂ ਇਲਾਵਾ ਸਿਆਸੀ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 16ਵੀਂ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਸਦਨ ਨੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਸੰਸਦੀ ਸਕੱਤਰ ਰਵਿੰਦਰ ਸਿੰਘ ਸੰਧੂ, ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਸ਼ਹੀਦ ਸਿਪਾਹੀ ਮਨਜੀਤ ਸਿੰਘ, ਇਫਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ, ਆਜ਼ਾਦੀ ਘੁਲਾਟੀਏ ਨਿਰੰਜਨ ਸਿੰਘ ਅਤੇ ਅਵਿਨਾਸ਼ ਚੰਦਰ ਨੂੰ ਸ਼ਰਧਾਂਜਲੀ ਭੇਟ ਕੀਤੀ।


ਸਦਨ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਅਤੇ ਆਜ਼ਾਦੀ ਘੁਲਾਟੀਏ ਅਰਜਨ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਖੇਡ ਅਤੇ ਯੁਵਾ ਮਾਮਲੇ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਖੀਮਪੁਰ ਖੀਰੀ ਕਾਂਡ ਵਿੱਚ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦਾ ਨਾਂ ਸ਼ਰਧਾਂਜਲੀ ਦੇਣ ਲਈ ਪ੍ਰਸਤਾਵਿਤ ਕੀਤਾ।
ਇਸੇ ਤਰ੍ਹਾਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੀ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਸਾਰੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਨਾਂ ਸ਼ਰਧਾਂਜਲੀ ਦੇਣ ਲਈ ਪ੍ਰਸਤਾਵਿਤ ਕੀਤਾ। ਇਸ ਮੌਕੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵੱਜੋਂ ਦੋ ਮਿੰਟ ਦਾ ਮੌਨ ਧਾਰਿਆ ਗਿਆ।

Related Articles

Leave a Comment