newslineexpres

Home Information ਜ਼ਿਲ੍ਹੇ ‘ਚ 31 ਡੇਂਗੂ ਅਤੇ 3 ਕੋਵਿਡ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

ਜ਼ਿਲ੍ਹੇ ‘ਚ 31 ਡੇਂਗੂ ਅਤੇ 3 ਕੋਵਿਡ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

by Newslineexpres@1

ਪਟਿਆਲਾ, 10 ਨਵੰਬਰ – ਸੁਨੀਤਾ ਵਰਮਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਅੱਜ ਜ਼ਿਲ੍ਹੇ ਵਿੱਚ ਡੇਂਗੂ ਦੇ 31 ਨਵੇਂ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿੱਚੋਂ 17 ਕੇਸ ਸ਼ਹਿਰੀ ਏਰੀਏ ਨਾਲ ਅਤੇ 14 ਕੇਸ ਪਿੰਡਾਂ ਨਾਲ ਸਬੰਧਤ ਹਨ। ਜ਼ਿਲ੍ਹੇ ਵਿੱਚ ਕੁੱਲ ਕੇਸਾਂ ਦੀ ਗਿਣਤੀ 816 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਨੁਸਾਰ ਕੋਵਿਡ ਰਿਪੋਰਟਾਂ ਵਿੱਚੋਂ 3 ਕੋਵਿਡ ਪੋਜ਼ੀਟਿਵ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿੱਚੋਂ 2 ਕੇਸ ਪਟਿਆਲਾ ਸ਼ਹਿਰ ਅਤੇ 1 ਕੇਸ ਬਲਾਕ ਕਾਲੋ ਮਾਜਰਾ ਨਾਲ ਸਬੰਧਤ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 9 ਹੈ।

Related Articles

Leave a Comment