ਚੰਡੀਗੜ੍ਹ, 13 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਐਲਾਨੇ ਤਿੰਨੇ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 83 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਸ਼ਾਹਕੋਟ ਤੋਂ ਬਚਿੱਤਰ ਸਿੰਘ ਕੋਹਾੜ, ਬਲਾਚੌਰ ਤੋਂ ਸੁਨੀਤਾ ਚੌਧਰੀ ਅਤੇ ਪਟਿਆਲਾ ਦਿਹਾਤੀ ਤੋਂ ਬਿੱਟੂ ਚੱਠਾ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਬੀਤੇ ਕੱਲ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵਿਧਾਨ ਸਭਾ ਹਲਕਾ ਘਨੌਰ ਤੋਂ ਅਤੇ ਮੌਜੂਦਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੂੰ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਸੀ।
previous post