ਚੰਡੀਗੜ੍ਹ – 16 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿੱਚ ਪ੍ਰਧਾਨ ਦਾ ਚਾਰਜ ਸੰਭਾਲਦਿਆਂ ਹੀ ਵੱਡਾ ਐਲਾਨ ਕਰ ਦਿੱਤਾ ਹੈ। ਸਿੱਧੂ ਨੇ ਸੰਕੇਤ ਦੇ ਦਿੱਤਾ ਹੈ ਕਿ ਕਾਂਗਰਸ ਦੇ ਕਈ ਵਿਧਾਇਕਾਂ ਦੀ ਟਿਕਟ ਇਸ ਵਾਰ ਕੱਟਣ ਵਾਲੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਜ਼ਰੂਰੀ ਨਹੀਂ ਮੌਜੂਦਾ ਵਿਧਾਇਕਾਂ ਨੂੰ ਹੀ ਟਿਕਟ ਮਿਲੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਅਖੀਰ ਵਿੱਚ ਜਾਰੀ ਕੀਤੀ ਜਾਵੇਗੀ। ਸਿੱਧੂ ਨੇ ਕਿਹਾ ਕਿ ਅਸੀਂ ਸਰਵੇਖਣ ਕਰਾਂਗੇ ਅਤੇ ਮੈਰਿਟ ਦੇ ਆਧਾਰ ‘ਤੇ ਟਿਕਟਾਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਈਕਮਾਨ ਨੇ ਮੇਰੇ ਪਲਾਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਸਨ।