newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Information ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਹੋਈ ਪਾਸਿੰਗ ਆਊਟ ਪਰੇਡ

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਹੋਈ ਪਾਸਿੰਗ ਆਊਟ ਪਰੇਡ

by Newslineexpres@1

-50 ਸਹਾਇਕ ਸੁਪਰਡੈਂਟ ਅਤੇ 01 ਡਿਪਟੀ ਸੁਪਰਡੈਂਟ ਨੇ ਪ੍ਰਾਪਤ ਕੀਤੀ ਸਿਖਲਾਈ

ਪਟਿਆਲਾ, 25 ਨਵੰਬਰ : ਸੁਨੀਤਾ ਵਰਮਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਵਿੱਚ ਭਰਤੀ ਹੋਏ 50 ਪ੍ਰੋਬੇਸ਼ਨਰ ਸਹਾਇਕ ਸੁਪਰਡੈਂਟ ਅਤੇ ਇਕ ਡਿਪਟੀ ਸੁਪਰਡੈਂਟ ਦੀ ਪਾਸਿੰਗ ਆਊਟ ਪਰੇਡ ਆਯੋਜਿਤ ਕੀਤੀ ਗਈ। ਇਸ ਸਮਾਰੋਹ ਵਿੱਚ ਪ੍ਰਵੀਨ ਕੁਮਾਰ ਸਿਨਹਾ, ਆਈ.ਪੀ.ਐਸ., ਏ.ਡੀ.ਜੀ.ਪੀ. (ਜੇਲ੍ਹਾਂ), ਪੰਜਾਬ ਜੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਆਰ.ਕੇ. ਅਰੋੜਾ, ਇੰਸਪੈਕਟਰ ਜਨਰਲ (ਜੇਲ੍ਹਾਂ),ਪੰਜਾਬ, ਅਮਨੀਤ ਕੋਂਡਲ, ਆਈ.ਪੀ.ਐਸ, ਡੀ.ਆਈ.ਜੀ.(ਜੇਲ੍ਹਾਂ) ਹੈਡਕੁਆਟਰ ਪੰਜਾਬ ਅਤੇ ਤੇਜਿੰਦਰ ਸਿੰਘ ਮੋੜ,ਪੀ.ਪੀ.ਐਸ, ਡੀ.ਆਈ.ਜੀ. (ਜੇਲ੍ਹਾਂ) ਸਰਕਲ ਫ਼ਿਰੋਜਪੁਰ ਨੇਵੀ ਉਚੇਚੇ ਤੌਰ ਤੇ ਸ਼ਿਰਕਤ ਕੀਤੀ।


ਪਾਸਿੰਗ ਆਊਟ ਪਰੇਡ ਦੌਰਾਨ ਪ੍ਰੋਬੇਸ਼ਨਰ ਸਹਾਇਕ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਵੱਲੋਂ ਬਿਹਤਰੀਨ ਪਰੇਡ ਦਾ ਮੁਜ਼ਾਹਰਾ ਕੀਤਾ ਗਿਆ। ਪਾਸ ਆਊਟ ਹੋ ਰਹੇ ਟ੍ਰੇਨਿੰਜ ਵੱਲੋਂ ਅਨ-ਆਰਮਡ ਕਾਮਬੈਂਟ ਅਤੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ। ਟ੍ਰੇਨਿੰਗ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਡਿਪਟੀ/ਸਹਾਇਕ ਸੁਪਰਡੈਂਟ ਨੂੰ ਮੁੱਖ ਮਹਿਮਾਨ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਚਰਨ ਸਿੰਘ ਧਾਲੀਵਾਲ, ਪੀ.ਪੀ.ਐਸ., ਪ੍ਰਿੰਸੀਪਲ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਨੇ ਕੋਰਸ ਰਿਪੋਰਟ ਪੇਸ਼ ਕੀਤੀ ਅਤੇ ਮੁੱਖ ਮਹਿਮਾਨ ਅਤੇ ਹੋਰ ਆਏ ਉੱਚ ਅਧਿਕਾਰੀਆਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।


ਏ.ਡੀ.ਜੀ.ਪੀ. (ਜੇਲ੍ਹਾਂ) ਪ੍ਰਵੀਨ ਕੁਮਾਰ ਸਿਨਹਾ ਨੇ ਟ੍ਰੇਨੀਆ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਦੀ ਕਾਮਨਾ ਕੀਤੀ। ਟ੍ਰੇਨੀਆਂ ਵੱਲੋਂ ਕੀਤੀ ਗਈ ਸ਼ਾਨਦਾਰ ਪਰੇਡ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਟ੍ਰੇਨਿੰਗ ਉਪਰੰਤ ਜੇਲ੍ਹ ਵਿਭਾਗ ਵਿੱਚ ਉੱਚ ਦਰਜੇ ਦੀਆਂ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ। ਇਸ ਪਾਸਿੰਗ ਆਊਟ ਪਰੇਡ ਦੌਰਾਨ ਟ੍ਰੇਨੀਆਂ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਪੇਸ਼ਕਾਰੀਆਂ ਅਤੇ ਸਮਾਰੋਹ ਦਾ ਸੰਚਾਲਨ ਮੁਕੇਸ਼ ਕੁਮਾਰ, ਵਾਇਸ ਪ੍ਰਿੰਸੀਪਲ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵੱਲੋਂ ਕੀਤਾ ਗਿਆ।


ਇਸ ਮੌਕੇ ਮੁੱਖ ਮਹਿਮਾਨ ਵੱਲੋਂ ਸੰਸਥਾ ਦੇ ਸੀ.ਡੀ.ਆਈ. ਇਕਬਾਲ ਸਿੰਘ ਅਤੇ ਪੀ.ਟੀ. ਇੰਸਟਰਕਟਰ ਮਨਜੀਤ ਸਿੰਘ ਨੂੰ ਵਧੀਆ ਕਾਰਗੁਜ਼ਾਰੀ ਲਈ ਡੀ.ਜੀ.ਪੀ.ਕਮੈਡੇਂ ਡਿਸਕ ਅਤੇ ਬਾਕੀ ਇੰਸਟਰਕਟਰਾਂ ਨੂੰ ਕਲਾਸ- 1 ਕਮੈਂਡੇਸ਼ਨ ਸਰਟੀਫਿਕੇਟ ਸਮੇਤ 500/- ਰੁਪਏ ਨਗਦ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਸੁਪਰਡੈਂਟ ਦਲਬੀਰ ਸਿੰਘ ਤੇਜ਼ੀ, ਸਪੈਸ਼ਲ ਬੋਰਸਟਲ ਜੇਲ੍ਹ ਲੁਧਿਆਣਾ, ਬੀ.ਐਸ ਭੁੱਲਰ, ਸੁਪਰਡੈਂਟ ਕੇਂਦਰੀ ਜੇਲ੍ਹ ਲੁਧਿਆਣਾ, ਸ਼ਿਵਰਾਜ ਸਿੰਘ ਨੰਦਗੜ੍ਹ, ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ, ਇਕਬਾਲ ਸਿੰਘ ਧਾਲੀਵਾਲ ਸੁਪਰਡੈਂਟ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਬਲਵੀਰ ਸਿੰਘ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਬਰਨਾਲਾ ਵੀ ਹਾਜ਼ਰ ਰਹੇ।

Related Articles

Leave a Comment