newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ V.C ਵੱਲੋਂ MLA ਮਦਨ ਲਾਲ ਜਲਾਲਪੁਰ ਨੂੰ ਕਾਨੂੰਨੀ ਨੋਟਿਸ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ V.C ਵੱਲੋਂ MLA ਮਦਨ ਲਾਲ ਜਲਾਲਪੁਰ ਨੂੰ ਕਾਨੂੰਨੀ ਨੋਟਿਸ

by Newslineexpres@1

ਪਟਿਆਲਾ, 27 ਨਵੰਬਰ : ਵਰਮਾ/ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਪ੍ਰੋ. ਅਰਵਿੰਦ ਵਲੋਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਾਇਸ ਚਾਂਸਲਰ ਦੇ ਵਕੀਲ ਹਰਚੰਦ ਸਿੰਘ ਬਾਠ ਨੇ ਦੱਸਿਆ ਕਿ ਕਾਨੂੰਨੀ ਨੋਟਿਸ ਵਿਧਾਇਕ ਜਲਾਲਪੁਰ ਦੇ ਪਤੇ ’ਤੇ ਰਜਿਸਟਰੀ ਅਤੇ ਵਟਸਐਪ ਰਾਹੀਂ ਭੇਜ ਦਿੱਤਾ ਗਿਆ ਹੈ ਜਿਸ ਵਿਚ 15 ਦਿਨ ਦਾ ਸਮਾਂ ਦਿੰਦਿਆਂ ਲਿਖਤੀ ਮਾਫੀ ਮੰਗਣ ਦੀ ਗੱਲ ਕਹੀ ਗਈ ਹੈ। ਤੈਅ ਸਮੇਂ ਵਿਚ ਅਜਿਹਾ ਨਾ ਹੋਣ ’ਤੇ ਵਿਧਾਇਕ ਨੂੰ 20 ਕਰੋੜ ਦਾ ਹਰਜਾਨਾ ਭਰਨਾ ਅਤੇ ਅਪਰਾਧਿਕ ਮਾਮਲੇ ਦਾ ਸਾਹਮਣਾ ਕਰਨਾ ਪਵੇਗਾ। ਦੱਸਣਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪਿਛਲੇ ਦਿਨੀਂ ਹੋਏ ਸਮਾਗਮ ਦੌਰਾਨ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਮੁੱਖ ਮੰਤਰੀ ਪੰਜਾਬ ਚਰਨਚੀਤ ਸਿੰਘ ਚੰਨੀ, ਮਨਪ੍ਰੀਤ ਬਾਦਲ ਅਤੇ ਮੀਡੀਆ ਦੇ ਸਾਹਮਣੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੂੰ ਆਰ.ਐੱਸ.ਐੱਸ. ਦਾ ਏਜੰਟ ਕਿਹਾ ਗਿਆ ਸੀ ਅਤੇ ਗਲਤ ਸ਼ਬਦਾਵਲੀ ਵਰਤੀ ਗਈ ਸੀ। ਜਿਸਨੂੰ ਦੇਖਦੇ ਹੋਏ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

Related Articles

Leave a Comment