newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Latest News ???? ਗਾਇਤ੍ਰੀ ਮੰਤਰ, ਕਲਿਆਣ ਮੰਤਰ ਅਤੇ ਦੇਸ਼ ਭਗਤੀ ਦੇ ਗੀਤਾਂ ਦੇ ਮੁਕਾਬਲੇ ਆਯੋਜਿਤ

???? ਗਾਇਤ੍ਰੀ ਮੰਤਰ, ਕਲਿਆਣ ਮੰਤਰ ਅਤੇ ਦੇਸ਼ ਭਗਤੀ ਦੇ ਗੀਤਾਂ ਦੇ ਮੁਕਾਬਲੇ ਆਯੋਜਿਤ

by Newslineexpres@1

???? ਗਾਇਤ੍ਰੀ ਮੰਤਰ, ਕਲਿਆਣ ਮੰਤਰ ਅਤੇ ਦੇਸ਼ ਭਗਤੀ ਦੇ ਗੀਤਾਂ ਦੇ ਮੁਕਾਬਲੇ ਆਯੋਜਿਤ

???? ਬੱਚਿਆਂ ਵਿਚ ਦੇਸ਼ ਭਗਤੀ ਤੇ ਸਨਾਤਨ ਧਰਮ ਦੀ ਭਾਵਨਾ ਜਾਗ੍ਰਿਤ ਕਰਨ ਲਈ ਅਜਿਹੀਆਂ ਗਤੀਵਿਧੀਆਂ ਜ਼ਰੂਰੀ : ਪ੍ਰਿੰਸੀਪਲ ਸਰਲਾ ਭਟਨਾਗਰ

ਪਟਿਆਲਾ, 30 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿੱਚ ਜੂਨੀਅਰ ਵਿਦਿਆਰਥੀਆਂ ਵਿਚ ਗਾਇਤ੍ਰੀ ਮੰਤਰ, ਕਲਿਆਣ ਮੰਤਰ, ਦੇਸ਼ ਭਗਤੀ ਦੇ ਗੀਤ, ਦੇਸ਼ ਭਗਤੀ ਦੀ ਕਵਿਤਾ ਆਦਿ ਵਿਸ਼ਆਂ ‘ਤੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਵਿਦਿਆਰਥੀਆਂ ਨੂੰ ਤਿੰਨ ਗਰੁੱਪਾਂ ਵਿੱਚ ਵੰਡ ਕੇ ਦੋ ਭਾਗਾਂ ਵਿੱਚ ਕਰਵਾਏ ਗਏ। ਇਸ ਮੁਕਾਬਲੇ ਦੇ ਪਹਿਲੇ ਭਾਗ ਵਿੱਚ ਪ੍ਰੀ-ਨਰਸਰੀ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ 116 ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ 37 ਵਿਦਿਆਰਥੀ ਦੂਜੇ ਭਾਗ ਦੇ ਮੁਕਾਬਲੇ ਲਈ ਚੁਣੇ ਗਏ। ਗਰੁੱਪ-ਏ ਵਿੱਚ ਪ੍ਰੈੱਪ-ਵਨ , ਐੱਲ.ਕੇ.ਜੀ, ਯੂ.ਕੇ.ਜੀ ਦੇ 10 ਵਿਦਿਆਰਥੀਆਂ ਵਿਚੋਂ ਧਾਰਵੀ, ਸੁਖਦੀਪ, ਸ਼ਿਵਨ੍ਹਿਆ ਅਤੇ ਗਰੁੱਪ-ਬੀ ਵਿੱਚ ਕਲਾਸ ਪਹਿਲੀ ਤੇ ਦੂਜੀ ਦੇ ਵਿਦਿਆਰਥੀਆਂ ਵਿੱਚੋਂ ਮਹਿਮਾ, ਹਰਦੀਸ਼, ਜਾਨ੍ਹਵੀ ਜਦਕਿ ਗਰੁੱਪ-ਸੀ ਵਿਚ ਤੀਜੀ, ਚੌਥੀ ਤੇ ਪੰਜਵੀਂ ਦੇ ਵਿਦਿਆਰਥੀਆਂ ਵਿੱਚੋਂ ਨਮਨਜੋਤ, ਰੋਲੀ, (ਮੁਹੰਮਦ ਆਰਿਫ਼, ਰਿਤਿਕਾ, ਅਭਿਮੰਨਿਊ) ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ । ਸੁਧਾਕਰ, ਮਮਤਾ, ਰਹਿਮਾ ਨੇ ਵੀ ਵਧੀਆ ਪ੍ਰਦਰਸ਼ਨ ਕੀਤਾ। ਜੂਨੀਅਰ ਵਿਦਿਆਰਥੀਆਂ ਦੇ ਮੁਕਾਬਲੇ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਸਭ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਜੋਸ਼, ਉਤਸ਼ਾਹ ਤੇ ਖੁਸ਼ੀ ਵੇਖਣ ਨੂੰ ਮਿਲੀ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਤੇ ਅਧਿਆਪਕਾਂ ਦੁਆਰਾ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅੱਗੋਂ ਅਜਿਹੀਆਂ ਗਤੀਵਿਧੀਆਂ ਕਰਵਾਉਣ ਲਈ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਸਨਾਤਨ ਧਰਮ ਤੇ ਦੇਸ਼ ਭਗਤੀ ਦੀ ਭਾਵਨਾ ਜਾਗ੍ਰਿਤ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਵੰਡੀਆਂ ਤੇ ਸਾਰੇ ਪ੍ਰਤੀਯੋਗੀਆਂ ਨੂੰ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ। *Newsline Express*

Related Articles

Leave a Comment