newslineexpres

Home ਮੁੱਖ ਪੰਨਾ ਕਿਸਾਨ ਅੰਦੋਲਨ ਦੀ ਜਿੱਤ ਪਿੱਛੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁ. ਬੰਗਲਾ ਸਾਹਿਬ ਹੋਏ ਨਤਮਸਤਕ

ਕਿਸਾਨ ਅੰਦੋਲਨ ਦੀ ਜਿੱਤ ਪਿੱਛੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁ. ਬੰਗਲਾ ਸਾਹਿਬ ਹੋਏ ਨਤਮਸਤਕ

by Newslineexpres@1

ਨਵੀਂ ਦਿੱਲੀ, 10 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਸ਼ੁਰੂ ਹੋਏ ਅੰਦੋਲਨ ਵਿੱਚ ਜਿੱਤ ਮਿਲਣ ‘ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਥੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਸਨਮਾਨਤ ਕੀਤਾ ਗਿਆ। ਇਸ ਮੌਕੇ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਤੇ ਰਹਿਮਤ ਸਦਕਾ ਕਿਸਾਨ ਮੋਰਚੇ ਵਿਚ ਜਿੱਤ ਹੋਈ ਹੈ। ਮੋਰਚੇ ਨੂੰ ਸਫਲ ਢੰਗ ਨਾਲ ਚਲਾਉਣ ਵਿਚ ਮੋਰਚੇ ਦੀ ਲੀਡਰਸ਼ਿਪ ਤੇ ਮੋਰਚੇ ਵਿਚ ਸ਼ਾਮਲ ਕਿਸਾਨਾਂ ਦੇ ਦ੍ਰਿੜ੍ਹ ਹੌਂਸਲੇ ਨੇ ਇਸ ਮੋਰਚੇ ਨੂੰ ਸਫਲ ਕੀਤਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਰਾਕੇਸ਼ ਟਿਕੈਤ ਨੇ ਅੰਦੋਲਨ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਤੇ ਹੋਰ ਗੁਰੂਘਰਾਂ ਵੱਲੋਂ ਦਿੱਤੇ ਗਏ ਯੋਗਦਾਨ ਸਹਿਯੋਗ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਮੋਰਚੇ ਕਾਰਨ ਦਿੱਲੀ ਦੇ ਲੋਕਾਂ ਨੂੰ ਦਰਪੇਸ਼ ਆਈਆਂ ਮੁਸ਼ਕਲਾਂ ਲਈ ਮੋਰਚੇ ਵੱਲੋਂ ਮੁਆਫੀ ਮੰਗੀ ਤੇ ਨਾਲ ਹੀ ਉਨ੍ਹਾਂ ਵੱਲੋਂ ਤੇ ਆਲੇ-ਦੁਆਲੇ ਦੇ ਪਿੰਡਾਂ ਵੱਲੋਂ ਮੋਰਚੇ ਨੂੰ ਦਿੱਤੇ ਯੋਗਦਾਨ ਲਈ ਧੰਨਵਾਦ ਕੀਤਾ।

Related Articles

Leave a Comment