newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਮੁੱਖ ਪੰਨਾ ਪੀਆਰਟੀਸੀ ਤੇ ਪਨਬਸ ਮੁਲਾਜ਼ਮਾਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ, ਮੁੱਖ ਮੰਤਰੀ ਚੰਨੀ ਨੇ 14 ਦਸੰਬਰ ਨੂੰ ਸੱਦੀ ਮੀਟਿੰਗ

ਪੀਆਰਟੀਸੀ ਤੇ ਪਨਬਸ ਮੁਲਾਜ਼ਮਾਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ, ਮੁੱਖ ਮੰਤਰੀ ਚੰਨੀ ਨੇ 14 ਦਸੰਬਰ ਨੂੰ ਸੱਦੀ ਮੀਟਿੰਗ

by Newslineexpres@1

ਪਟਿਆਲਾ, 10 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਹੈ। ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ 7500 ਮੁਲਾਜ਼ਮ ਹੜਤਾਲ ‘ਤੇ ਹਨ। ਹੜਤਾਲ ਕਾਰਨ ਪੰਜਾਬ ਦੇ 27 ਬੱਸ ਅੱਡੇ ਬੰਦ ਪਏ ਹਨ ਅਤੇ 2500 ਬੱਸਾਂ ਬੱਸ ਸਟੈਂਡ ਵਿੱਚ ਹੀ ਖੜ੍ਹੀਆਂ ਹਨ। ਹੁਣ ਤੱਕ ਲਗਭਗ 15 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਸਭ ਤੋਂ ਵੱਡੀ ਪ੍ਰੇਸ਼ਾਨੀ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੇ ਮੁਲਾਜ਼ਮਾਂ, ਵਿਦਿਆਰਥੀਆਂ ਤੇ ਔਰਤਾਂ ਨੂੰ ਝੱਲਣੀ ਪਈ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਨੂੰ 14 ਦਸੰਬਰ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ। ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਕਿ 9 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਬਾਰੇ ਫੈਸਲਾ ਲਿਆ ਜਾਵੇਗਾ। ਪਰ ਅਜਿਹਾ ਨਹੀਂ ਹੋਇਆ, ਜਿਸ ਕਾਰਨ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਖੇਤਰ ਖਰੜ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਪਰ ਹੁਣ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਲਿਆ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਾਰੀਆਂ ਸਰਕਾਰਾਂ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕਰ ਰਹੀਆਂ ਹਨ। ਇਹੀ ਕਾਰਨ ਹੈ ਕਿ ਨਵੀਆਂ ਬੱਸਾਂ ਨਹੀਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਰੋਡਵੇਜ਼ ਦੀਆਂ 2407 ਬੱਸਾਂ ਵਿੱਚੋਂ ਸਿਰਫ਼ 399 ਬੱਸਾਂ ਹੀ ਰਹਿ ਗਈਆਂ ਹਨ। ਪੰਜਾਬ ਦੀ ਆਬਾਦੀ 2 ਕਰੋੜ ਹੈ ਅਤੇ ਇਸ ਨੂੰ ਘੱਟੋ-ਘੱਟ 10000 ਬੱਸਾਂ ਦੀ ਲੋੜ ਹੈ। ਮੁਲਾਜ਼ਮਾਂ ਨੇ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰੀ ਟਰਾਂਸਪੋਰਟ ਨੂੰ ਬਚਾਉਣ ਲਈ 10000 ਨਵੀਆਂ ਸਰਕਾਰੀ ਬੱਸਾਂ ਨਹੀਂ ਚਲਾਈਆਂ ਜਾਂਦੀਆਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਅਤੇ ਨਾਜਾਇਜ਼ ਸ਼ਰਤਾਂ ਹੇਠ ਕੱਢੇ ਗਏ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ।

Related Articles

Leave a Comment