newslineexpres

Joe Rogan Podcasts You Must Listen
Home ਪਟਿਆਲ਼ਾ ਮੁੜ ਵਧਿਆ ਕਰੋਨਾ, ਥਾਪਰ ਕਾਲਜ ਦਾ ਹੋਸਟਲ ਕੰਟੈਨਮੈਂਟ ਜੌਨ ਐਲਾਨਿਆ

ਮੁੜ ਵਧਿਆ ਕਰੋਨਾ, ਥਾਪਰ ਕਾਲਜ ਦਾ ਹੋਸਟਲ ਕੰਟੈਨਮੈਂਟ ਜੌਨ ਐਲਾਨਿਆ

by Newslineexpres@1

ਪਟਿਆਲਾ, 30 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਕੋਰੋਨਾ ਦੇ ਕੇਸਾਂ ਵਿਚ ਹੁਣ ਫਿਰ ਤੋ ਵਾਧਾ ਵੇਖਣ ਨੂੰ ਮਿਲ ਰਿਹਾ ਹੈ, ਜਿਸ ਲਈ ਜਿਲੇ ਦੇ ਨਾਗਰਿਕਾਂ ਨੂੰ ਸੁਚੇਤ ਹੋਣਾ ਜਰੂਰੀ ਹੈ। ਸਿਵਲ ਸਰਜਨ ਡਾ. ਸੋਢੀ ਨੇ ਦਸਿਆ ਕਿ ਪਿਛਲੇ 15 ਦਿਨਾਂ ਤੋਂ ਦੇਖਣ ਵਿੱਚ ਆਇਆ ਹੈ ਕਿ ਜਿਲੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 94 ਹੋ ਗਈ ਹੈ। ਜਿਲਾ ਐਪੀਡੋਮੋਲੋਜਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਥਾਪਰ ਕਾਲਜ ਵਿੱਚੋਂ 15 ਕੋਵਿਡ ਪੋਜਟਿਵ ਕੇਸ ਆਉਣ ਤੇਂ ਥਾਪਰ ਕਾਲਜ ਦੇ ਜੇ ਹੋਸਟਲ ਨੂੰ ਕੰਟੈਨਮੈਂਟ ਏਰੀਆ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਹੋਸਟਲ ਤੋਂ ਵਿਦਿਆ੍ਰਰਥੀਆਂ ਦੇ ਬਾਹਰ ਜਾਣ ਜਾਂ ਬਾਹਰੋ ਕਿਸੇ ਦੇ ਆਉਣ ਤੇ ਅੱਗਲੇ ਪੰਦਰਾਂ ਦਿਨਾਂ ਤੱਕ ਨਿਗਰਾਨੀ ਰੱਖੀ ਜਾਵੇਗੀ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਹੁਣ ਤੱਕ 3259 ਵਿਦੇਸ਼ੀ ਯਾਤਰੀ ਆਏ ਹਨ।ਇਨਾਂ ਵਿਚੋ ਹਾਈ ਰਿਸ਼ਕ ਦੇਸ਼ਾ ਵਿਚੋ ਆਏ 395 ਯਾਤਰੀਆਂ ਵਿਚੋਂ 8 ਦਿਨ ਦਾ ਸਮਾਂ ਪੂਰਾ ਹੋਣ ਉਪਰੰਤ 211 ਦੇ ਕੋਵਿਡ ਟੈਸਟ ਕਰਵਾਏ ਗਏ ਹਨ। ਜਿਹਨਾਂ ਵਿਚੋਂ ਹੁਣ ਤੱਕ ਕੇਵਲ ਦੋ ਹੀ ਕੋਵਿਡ ਪੋਜਟਿਵ ਪਾਏ ਗਏ ਹਨ।

ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 6780  ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਕੱਲ ਮਿਤੀ 31 ਦਸੰਬਰ ਦਿਨ ਸ਼ੁੱਕਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ,  ਪੁਲਿਸ ਲਾਈਨਜ, ਦਫਤਰ ਵਰੁੱਨ ਜਿੰਦਲ ਜ਼ੌੜੀਆਂ ਭੱਠੀਆਂ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਸਿਟੀ ਬਰਾਂਚ, ਸੂਲਰ, ਅਨੰਦ ਨਗਰ ਬੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ ਤੇ ਅਜੀਤ ਨਗਰ,ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।

ਉਪਰੋਕਤ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਦਫਤਰ ਵਰੁੱਨ ਜਿੰਦਲ ਜ਼ੌੜੀਆਂ ਭੱਠੀਆਂ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾ ਵਿੱਚ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਵੀ ਕੀਤਾ ਜਾਵੇਗਾ। ਅੱਜ ਜਿਲੇ ਵਿੱਚ ਪ੍ਰਾਪਤ 1075  ਕੋਵਿਡ ਰਿਪੋਰਟਾਂ ਵਿਚੋਂ 39 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 27, ਨਾਭਾ 3, ਰਾਜਪੁਰਾ 3, ਬਲਾਕ ਸ਼ੁਤਰਾਣਾਂ 1, ਬਲਾਕ ਕੋਲੀ 3, ਬਲਾਕ ਹਰਪਾਲਪੁਰ 1 ਅਤੇ ਬਲਾਕ ਦੁਧਨਸਾਧਾਂ ਨਾਲ 1 ਕੇਸ ਸਬੰਧਤ ਹਨ।ਜਿਸ ਕਰਕੇ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49111 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 7 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47654 ਹੋ ਗਈ ਹੈ, ਐਕਟਿਵ ਕੇਸਾਂ ਦੀ ਗਿਣਤੀ 94 ਹੈ ਅਤੇ ਜਿਲੇ੍ਹ ਕੋਵਿਡ ਪੋਜਟਿਵ ਮਰੀਜਾਂ ਦੀਆਂ ਮੌਤਾਂ ਦੀ ਕੁੱਲ ਗਿਣਤੀ 1363 ਹੀ ਹੈ।

Related Articles

Leave a Comment