ਪਟਿਆਲਾ, 4 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਅੱਜ ਜ਼ਿਲ੍ਹੇ ‘ਚ ਪ੍ਰਾਪਤ 2266 ਕੋਵਿਡ ਰਿਪੋਰਟਾਂ ਵਿਚੋਂ 366 ਕੇਸ ਕੋਵਿਡ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 330, ਸਮਾਣਾ 3, ਰਾਜਪੁਰਾ 3, ਬਲਾਕ ਭਾਦਸੋਂ ਤੋਂ 2, ਬਲਾਕ ਕੋਲੀ 16 ਬਲਾਕ ਕਾਲੋਮਾਜਰਾ 1 ਬਲਾਕ ਹਰਪਾਲਪੁਰ 3, ਬਲਾਕ ਸ਼ੁਤਰਾਣਾ 1 ਅਤੇ ਬਲਾਕ ਦੁਧਨਸਾਧਾਂ ਨਾਲ 7 ਕੇਸ ਸਬੰਧਤ ਹਨ। 15 ਕੇਸ ਦੁਸਰੇ ਰਾਜਾਂ ਵਿੱਚ ਸ਼ਿਫਟ ਹੋਣ ਕਾਰਣ ਜ਼ਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49875 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 2 ਮਰੀਜ਼ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 47671 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 839 ਹੋ ਗਈ ਹੈ ਅਤੇ ਅੱਜ ਜ਼ਿਲ੍ਹੇ ਵਿੱਚ ਇੱਕ ਕੋਵਿਡ ਪਾਜ਼ੀਟਿਵ ਮਰੀਜ਼ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1365 ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਜ਼ਿਆਦਾਤਰ ਪਾਜ਼ੀਟਿਵ ਕੇਸ ਆਨੰਦ ਨਗਰ ਬੀ, ਨਿਊ ਲਾਲ ਬਾਗ, ਮਜੀਠੀਆ ਇਨਕਲੇਵ, ਐਸ.ਐਸ.ਟੀ. ਨਗਰ, ਸਰਕਾਰੀ ਮੈਡੀਕਲ ਕਾਲਜ, ਲੈਹਿਲ, ਮਾਡਲਟਾਊਨ, ਆਦਿ ਏਰੀਏ ਵਿਚੋਂ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੀ ਨਾਈਟ ਕਰਫਿਊ ਅਤੇ ਸਕੂਲ /ਕਾਲਜਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਲੋਕ ਜੇਕਰ ਹੁਣ ਵੀ ਨਾ ਸੰਭਲੇ ਤਾਂ ਸਥਿਤੀ ਹੋਰ ਜ਼ਿਆਦਾ ਗੰਭੀਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮਾਤਾ ਕੁਸ਼ਲਿਆ ਹਸਪਤਾਲ ਵਿੱਚ ਕੋਵਿਡ ਟੀਕਾਕਰਨ ਕਰਾਵਉਣ ਵਾਲੇ ਨਾਗਰਿਕਾਂ ਦੀ ਜ਼ਿਆਦਾ ਭੀੜ ਨੂੰ ਦੇਖਦੇ ਹੋਏ ਹੁਣ ਟੀਕਾਕਰਨ ਦਾ ਸਥਾਨ ਮਾਤਾ ਕੁਸ਼ਲਿਆ ਹਸਪਤਾਲ ਦੇ ਸਾਹਮਣੇ ਸਰਕਾਰੀ ਨਰਸਿੰਗ ਸਕੂਲ ਵਿਖੇ ਕਰ ਦਿੱਤਾ ਗਿਆ ਹੈ ਜਿਥੇ ਕਿ ਕੋਵੀਸ਼ੀਲਡ, ਕੋਵਿਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਹੋਵੇਗਾ ਜਦ ਕਿ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਕੌਵੈਕਸਿਨ ਨਾਲ 15 ਤੋਂ 18 ਸਾਲ ਤੱਕ ਬੱਚਿਆਂ ਦਾ ਕੋਵਿਡ ਟਕਿਾਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਕੋਵਿਡ ਦੇ ਵੱਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਕੋਵਿਡ ਟੀਕਾਕਰਨ ਵਿੱਚ ਵੀ ਕਾਫੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।